ਬੀਤੀ ਰਾਤ ਜ਼ਹਿਰੀਲੀ ਦਵਾਈ ਪੀਣ ਦੇ ਮਾਮਲੇ 'ਚ ਮਾਂ ਤੇ ਇਕ ਹੋਰ ਧੀ ਦੀ ਹੋਈ ਮੌਤ
ਕਪੂਰਥਲਾ, 14 ਜੁਲਾਈ (ਅਮਨਜੋਤ ਸਿੰਘ ਵਾਲੀਆ)- ਪਿੰਡ ਮੱਲੂ ਕਾਦਰਾਬਾਦ ਵਿਖੇ ਘਰੇਲੂ ਝਗੜੇ ਤੋਂ ਬਾਅਦ ਬੀਤੀ ਦੇਰ ਰਾਤ ਇਕ ਪ੍ਰਵਾਸੀ ਔਰਤ ਨੇ ਕਥਿਤ ਤੌਰ ਤੇ ਆਪਣੇ ਤਿੰਨ ਬੱਚਿਆਂ ਸਮੇਤ ਕੋਈ ਜ਼ਹਿਰੀਲੀ ਦਵਾਈ ਕਥਿਤ ਤੌਰ 'ਤੇ ਪੀ ਲਈ ਸੀ। ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਇਕ ਲੜਕੀ ਦੀ ਮੌਤ ਹੋ ਗਈ ਸੀ, ਜਦਕਿ ਤਿੰਨਾਂ ਨੂੰ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਸੀ।
ਜਿੱਥੇ ਇਲਾਜ ਦੌਰਾਨ ਮਾਂ ਤੇ ਇਕ ਹੋਰ ਧੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸੁਖਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਪ੍ਰਵਾਸੀ ਔਰਤ ਸੰਤੋਸ਼ ਦੇਵੀ ਵਲੋਂ ਆਪਣੇ ਤਿੰਨ ਬੱਚਿਆਂ ਲੜਕੀ ਅੰਮਿ੍ਤਾ (8), ਖ਼ੁਸ਼ੀ (6) ਤੇ 2 ਸਾਲਾਂ ਬੱਚੇ ਅਜੀਤ ਕੁਮਾਰ ਸਮੇਤ ਕੋਈ ਜ਼ਹਿਰੀਲੀ ਦਵਾਈ ਪੀ ਲਈ ਹੈ ਜਿਸ ਵਿਚੋਂ ਇਕ ਲੜਕੀ ਖ਼ੁਸ਼ੀ ਦੀ ਮੌਤ ਸਿਵਲ ਹਸਪਤਾਲ ਕਪੂਰਥਲਾ ਵਿਚ ਹੋ ਗਈ ਸੀ ਤੇ ਬਾਅਦ ਵਿਚ ਅੰਮਿ੍ਤਸਰ ਮੈਡੀਕਲ ਵਿਖੇ ਸੰਤੋਸ਼ ਦੇਵੀ ਤੇ 8 ਸਾਲਾ ਲੜਕੀ ਅੰਮਿ੍ਤਾ ਦੀ ਵੀ ਮੌਤ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਕਪੂਰਥਲਾ ਤੋਂ ਪੁਲਿਸ ਪਾਰਟੀ ਅੰਮਿ੍ਤਸਰ ਮੈਡੀਕਲ ਕਾਲਜ ਵਿਖੇ ਲਾਸ਼ਾਂ ਨੂੰ ਲੈਣ ਗਈ ਹੋਈ ਹੈ ਤੇ ਮਿ੍ਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;