ਦਸੂਹਾ ਦੇ ਪਿੰਡ ਚੱਕ-ਬਾਮੁ ਦੇ ਨਿੱਜੀ ਸਕੂਲ ਦੀ ਬੱਸ ਮਿਆਣੀ ਰੋਡ 'ਤੇ ਪਲਟੀ, ਬੱਚੇ ਸੁਰੱਖਿਅਤ
ਦਸੂਹਾ, 15 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਚੱਕ -ਬਾਮੂ ਨਾਲ ਸੰਬੰਧਿਤ ਇਕ ਨਿੱਜੀ ਸਕੂਲ ਦੀ ਬੱਸ ਦੇ ਮਿਆਣੀ ਰੋਡ 'ਤੇ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਬੱਸ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਕਿ ਰਸਤੇ ਵਿਚ ਅਚਾਨਕ ਬੇਕਾਬੂ ਹੋ ਕੇ ਪਲਟ ਗਈ।
ਘਟਨਾ ਤੋਂ ਬਾਅਦ ਮੌਕੇ 'ਤੇ ਹੜਕੰਪ ਮਚ ਗਿਆ ਅਤੇ ਆਸ-ਪਾਸ ਦੇ ਲੋਕ ਤੁਰੰਤ ਮਦਦ ਲਈ ਪਹੁੰਚੇ। ਜਾਣਕਾਰੀ ਮੁਤਾਬਕ ਬੱਸ ਵਿਚ ਸਵਾਰ ਸਾਰੇ ਬੱਚੇ ਸੁਰੱਖਿਅਤ ਹਨ ਅਤੇ ਕਿਸੇ ਵੀ ਬੱਚੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਮਿਲੀ। ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਇਹ ਹਾਦਸਾ ਡਰਾਈਵਰ ਦੀ ਕਥਿਤ ਲਾਪਰਵਾਹੀ ਕਾਰਨ ਵਾਪਰਿਆ ਹੈ।
ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਅਜੇ ਅਧਿਕਾਰਕ ਤੌਰ 'ਤੇ ਨਹੀਂ ਹੋਈ ਅਤੇ ਸੰਬੰਧਿਤ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਘਟਨਾ ਤੋਂ ਬਾਅਦ ਮਾਪਿਆਂ ਵਿਚ ਵੀ ਚਿੰਤਾ ਦਾ ਮਾਹੌਲ ਬਣ ਗਿਆ। ਪ੍ਰਸ਼ਾਸਨ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਉਪਰੰਤ ਬਣਦੀ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ।
;
;
;
;
;
;
;
;