ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ
ਅੰਮ੍ਰਿਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਣ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਸ਼ੁਰੂ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਹੋਰ ਅਦਾਰਿਆਂ ਦੇ ਆਮ ਕੰਮ ਕਾਜ ਤੋਂ ਇਲਾਵਾ ਸਿੱਖ ਪੰਥ ਨੂੰ ਦਰਪੇਸ਼ ਅਹਿਮ ਮਸਲਿਆਂ ਤੇ ਵੀ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।
;
;
;
;
;
;
;
;