JALANDHAR WEATHER

ਭਾਰਤ ਅਮਰੀਕਾ ਫ੍ਰੀ ਡੀਲ ਦੇ ਵਿਰੋਧ ’ਚ ਕਿਸਾਨਾਂ ਵਲੋਂ ਮੋਟਰਸਾਈਕਲ ਮਾਰਚ

ਸੁਨਾਮ ਊਧਮ ਸਿੰਘ ਵਾਲਾ,15 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਅੱਜ ਸੁਨਾਮ ਅਤੇ ਸੰਗਰੂਰ ਬਲਾਕ ਦੇ ਸੈਂਕੜੇ ਕਿਸਾਨਾਂ ਵਲੋਂ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਇਕੱਠੇ ਹੋਣ ਉਪਰੰਤ ਭਾਰਤ-ਅਮਰੀਕਾ ਫ੍ਰੀ ਡੀਲ ਅਤੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਦੇਸ਼ ਬਚਾਓ ਮੋਰਚਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ’ਚ ਮੋਟਰਸਾਈਕਲ ਮਾਰਚ ਕੀਤਾ ਗਿਆ ਹੈ। ਇਸ ਸਮੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਜਥੇਬੰਦੀ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਸੋਮਾ ਲੌਂਗੋਵਾਲ ਨੇ ਕਿਹਾ ਕਿ ਭਾਰਤ ਅਮਰੀਕਾ ਫ਼੍ਰੀ ਡੀਲ ਕਾਰਨ ਜਿਥੇ ਮੁਲਕ ਦੀ ਕਿਸਾਨੀ ਤਬਾਹ ਹੋ ਜਾਵੇਗੀ, ਉੱਥੇ ਹੀ ਡੇਅਰੀ ਫਾਰਮਿੰਗ ’ਤੇ ਬਹੁਤ ਮਾੜਾ ਅਸਰ ਪਵੇਗਾ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਕਿਸੇ ਨਾ ਕਿਸੇ ਤਰ੍ਹਾਂ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ। ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਦਾ ਕਿਸਾਨ ਕਿਸੇ ਕੀਮਤ ’ਤੇ ਵੀ ਭਾਰਤ ਅਮਰੀਕਾ ਫ੍ਰੀ ਡੀਲ ਨਹੀਂ ਹੋਣ ਦੇਵੇਗਾ। ਜੇਕਰ ਲੋੜ ਪਈ ਤਾਂ ਕੇਂਦਰ ਸਰਕਾਰ ਖਿਲਾਫ਼ ਦੇਸ਼ ਪੱਧਰੀ ਸੰਘਰਸ਼ ਵੀ ਵਿੱਢਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ