‘ਆਪ’ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਨਿਯੁਕਤ
ਅੰਮ੍ਰਿਤਸਰ, 15 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਨੂੰ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਰਮਜੀਤ ਸਿੰਘ ਰਿੰਟੂ ਬਤੌਰ ਚੇਅਰਮੈਨ ਨਗਰ ਸੁਧਾਰ ਟਰੱਸਟ ਜਿੰਮੇਵਾਰ ਨਿਭਾਅ ਰਹੇ ਸਨ। ਰਿੰਟੂ ਨੂੰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਦੇ ਹਲਕਾ ਉੱਤਰੀ ਦਾ ਇੰਚਾਰਜ ਲਗਾਇਆ ਹੋਇਆ ਹੈ। ਇਸ ਦੌਰਾਨ ਸਰਬਜੋਤ ਸਿੰਘ ਧੰਜਲ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
;
;
;
;
;
;
;
;