JALANDHAR WEATHER

ਭਾਜਪਾ ਦੀ ਸਫ਼ਾਈ ਮੁਹਿੰਮ ਬਾਬਤ ਮੈਦਾਨ 'ਚ ਨਿੱਤਰੇ ਗੁਰਦਰਸ਼ਨ ਸਿੰਘ ਸੈਣੀ

ਜ਼ੀਰਕਪੁਰ (ਮੁਹਾਲੀ) 15 ਜੁਲਾਈ (ਹੈਪੀ ਪੰਡਵਾਲਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਗਾਮੀ ਪੰਜਾਬ ਫੇਰੀ ਦੇ ਮੱਦੇਨਜ਼ਰ ਅੱਜ ਜ਼ੀਰਕਪੁਰ ਸ਼ਹਿਰ 'ਚ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਦੀ ਸ਼ੁਰੂਆਤ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਯੋਗ ਅਗਵਾਈ ਹੇਠ ਕੀਤੀ ਗਈ। ਇਸ ਦੌਰਾਨ ਗੁਰਦਰਸ਼ਨ ਸਿੰਘ ਸੈਣੀ ਨੇ ਆਪਣੀ ਪੂਰੀ ਟੀਮ ਸਮੇਤ ਖ਼ੁਦ ਮੈਦਾਨ ਵਿਚ ਨਿੱਤਰ ਕੇ ਹਿੱਸਾ ਲਿਆ। ਉਨ੍ਹਾਂ ਦੀ ਅਗਵਾਈ ਹੇਠ ਟੀਮ ਨੇ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਵੱਧ-ਚੜ੍ਹ ਕੇ ਸਫ਼ਾਈ ਸੇਵਾ ਨਿਭਾਈ। ਮੁਹਿੰਮ ਦੌਰਾਨ ਆਸ-ਪਾਸ ਦੇ ਇਲਾਕਿਆਂ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਵੀ ਆਪਣੇ ਆਲੇ-ਦੁਆਲੇ ਨੂੰ ਸਵੱਛ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਪੰਜਾਬ ਫੇਰੀ ਨੂੰ ਲੈ ਕੇ ਪੂਰੇ ਸੂਬੇ ਅਤੇ ਖ਼ਾਸ ਕਰਕੇ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੇ ਸਵਾਗਤ ਅਤੇ 'ਸਵੱਛ ਭਾਰਤ' ਦੇ ਸੁਪਨੇ ਨੂੰ ਸਾਕਾਰ ਕਰਦਿਆਂ ਅੱਜ ਜੀਰਕਪੁਰ ਵਿਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ