JALANDHAR WEATHER

ਰਸ਼ਪਾਲ ਸ਼ਰਮਾ ਨੂੰ ਮਾਰਕਿਟ ਕਮੇਟੀ ਭੁਲੱਥ ਦਾ ਚੇਅਰਮੈਨ ਚੁਣੇ ਜਾਣ ਤੋਂ ਬਾਅਦ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ

ਭੁਲੱਥ (ਕਪੂਰਥਲਾ), 15 ਜੁਲਾਈ (ਮਨਜੀਤ ਸਿੰਘ ਰਤਨ) - ਪੰਜਾਬ ਸਰਕਾਰ ਵਲੋਂ ਰਸ਼ਪਾਲ ਸ਼ਰਮਾ ਨੂੰ ਮਾਰਕਿਟ ਕਮੇਟੀ ਭੁਲੱਥ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਹੈ ਅਤੇ ਵਧਾਈਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜ਼ਿਕਰਯੋਗ ਹੈ ਕਿ ਰਸ਼ਪਾਲ ਸ਼ਰਮਾ ਇਸ ਸਮੇਂ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਹੁਣ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਮਿਲੀ ਨਵੀਂ ਜ਼ਿੰਮੇਵਾਰੀ ਨਾਲ ਉਨ੍ਹਾਂ ਦੇ ਸਿਰ ਇਕ ਹੋਰ ਅਹਿਮ ਜ਼ਿੰਮੇਵਾਰੀ ਆ ਗਈ ਹੈ। ਜਾਣਕਾਰੀ ਅਨੁਸਾਰ ਰਸ਼ਪਾਲ ਸ਼ਰਮਾ ਵਲੋਂ ਜਲਦ ਹੀ ਮਾਰਕਿਟ ਕਮੇਟੀ ਭੁਲੱਥ ਦੇ ਚੇਅਰਮੈਨ ਵਜੋਂ ਅਹੁਦੇ ਦਾ ਚਾਰਜ ਸੰਭਾਲਿਆ ਜਾਵੇਗਾ। ਇਸ ਮੌਕੇ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਦੀ ਸੰਭਾਵਨਾ ਹੈ।
ਰਸ਼ਪਾਲ ਸ਼ਰਮਾ ਦੀ ਨਿਯੁਕਤੀ ਨੂੰ ਲੈ ਕੇ ਇਲਾਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੇ ਉਮੀਦ ਜਤਾਈ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਕਿਸਾਨਾਂ ਅਤੇ ਮੰਡੀ ਨਾਲ ਜੁੜੇ ਲੋਕਾਂ ਦੇ ਹਿੱਤਾਂ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ