ਕਮਿੱਕਰ ਸਿੰਘ ਡਾਢੀ ਨੂੰ ਐਸ.ਸੀ. ਕਮਿਸ਼ਨ ਦਾ ਮੈਂਬਰ ਕੀਤਾ ਗਿਆ ਨਿਯੁਕਤ
ਬੁੰਗਾ ਸਾਹਿਬ (ਰੂਪਨਗਰ, 15 ਜੁਲਾਈ (ਸੁਖਚੈਨ ਸਿੰਘ ਰਾਣਾ) - ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਡਾਢੀ ਨਾਲ ਸੰਬੰਧਿਤ ਨੋਜਵਾਨ ਆਗੂ ਕਮਿੱਕਰ ਸਿੰਘ ਡਾਢੀ ਦੀ ਪੰਜਾਬ ਸਰਕਾਰ ਵਲੋਂ ਐਸ.ਸੀ. ਕਮਿਸ਼ਨ ਦੇ ਮੈਂਬਰ ਵਜੋ ਹੋਈ ਨਿਯੁਕਤੀ ਹੋਈ ਹੈ । ਉਹ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਸੰਗਠਨ ਇੰਚਾਰਜ, ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋ ਵੀ ਸੇਵਾਵਾਂ ਨਿਭਾਅ ਰਹੇ ਹਨ । ਉਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਨੇੜਲੇ ਸਾਥੀਆਂ ਵਿਚੋਂ ਇਕ ਹਨ । ਡਾਢੀ ਨੇ ਆਪਣੀ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਐਸ.ਸੀ. ਭਾਈਚਾਰੇ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ ।
;
;
;
;
;
;
;
;