ਸ. ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)- -ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਮਹਾਨ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਜੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਉਨ੍ਹਾਂ ਦੀ ਯਾਦ ਵਿਚ ਸਥਾਪਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਤੇਜਾ ਸਿੰਘ ਜੀ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ 17 ਜੁਲਾਈ ਨੂੰ ਮਨਾਈ ਜਾ ਰਹੀ ਹੈ, ਜਿਸ ਸੰਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਸ. ਕਾਹਲਵਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ 17 ਜੁਲਾਈ ਨੂੰ ਸ. ਤੇਜਾ ਸਿੰਘ ਸਮੁੰਦਰੀ ਸੰਬੰਧੀ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ।
;
;
;
;
;
;
;
;