ਪ੍ਰਧਾਨ ਮੰਤਰੀ ਮੋਦੀ ਜਲੰਧਰ ਕੈਂਟ ਦੌਰੇ ਦੀਆਂ ਤਿਆਰੀਆਂ ਜ਼ੋਰਾਂ 'ਤੇ
ਜਲੰਧਰ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਕੈਂਟ ਦੌਰੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਭਰ ਦੇ 75 ਸਟੇਸ਼ਨਾਂ ਦਾ ਉਦਘਾਟਨ ਕੀਤਾ ਜਾਣਾ ਹੈ, ਜਿਸ ਵਿਚ 110 ਸਾਲ ਪੁਰਾਣਾ ਜਲੰਧਰ ਕੈਂਟ ਸਟੇਸ਼ਨ ਵੀ ਸ਼ਾਮਲ ਹੈ। 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਸਟੇਸ਼ਨ ਵਿੱਚ ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਪੰਜਾਬ ਦੇ ਸੱਭਿਆਚਾਰਕ ਵਿਰਸੇ ਦੀ ਝਲਕ ਵੀ ਦੇਖਣ ਨੂੰ ਮਿਲੇਗੀ।
ਰੇਲਵੇ ਸਟੇਸ਼ਨ ਦੇ ਕੀਤੇ ਜਾਣ ਵਾਲੇ ਉਦਘਾਟਨ ਤੋਂ ਪਹਿਲਾਂ, ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਨੇ ਸ਼ਨਿਚਰਵਾਰ ਨੂੰ ਸਟੇਸ਼ਨ ਦੇ ਮੁੜ-ਵਿਕਾਸ ਕਾਰਜਾਂ ਦਾ ਅੰਤਿਮ ਜਾਇਜ਼ਾ ਲਿਆ।
;
;
;
;
;
;
;
;