JALANDHAR WEATHER

ਵਿਧਾਇਕਾ ਸੰਤੋਸ਼ ਕਟਾਰੀਆ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ

ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ), 15 ਜੁਲਾਈ - (ਦੀਦਾਰ ਸਿੰਘ ਬਲਾਚੌਰੀਆ) - ਬਲਾਕ ਬਲਾਚੌਰ ਅਧੀਨ ਚੱਲ ਰਹੇ ਆਂਗਨਵਾੜੀ ਸੈਂਟਰਾਂ ਵਿਖੇ ਖਾਲੀ ਆਂਗਨਵਾੜੀ ਵਰਕਰਾਂ, ਹੈਲਪਰਾ ਦੀਆ ਪੋਸਟਾ ਲਈ ਵਿਧਾਇਕਾ ਹਲਕਾ ਬਲਾਚੌਰ ਸੰਤੋਸ਼ ਕਟਾਰੀਆ ਵਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਨਿਯੁਕਤੀ ਪੱਤਰ ਵੰਡੇ ਗਏ।
ਵਿਧਾਇਕਾ ਸੰਤੋਸ਼ ਕਟਾਰੀਆ ਨੇ ਨਵਨਿਯੁਕਤ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਇਸ ਮੋਕੇ ਤੇ ਪੂਰਨ ਪੰਕਜ਼ ਸ਼ਰਮਾ, ਬਾਲ ਵਿਕਾਸ ਪ੍ਰੋਜੇਕਟ ਅਫ਼ਸਰ, ਬਲਾਚੋਰ ਵਲੋ ਦੱਸਿਆ ਗਿਆ ਕਿ ਅੱਜ ਬਲਾਕ ਅਧੀਨ 12 ਆਗਨਵਾੜੀ ਵਰਕਰਾਂ ਅਤੇ 20 ਆਂਗਨਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰਾ ਦੀ ਵੰਡ ਕੀਤੀ ਗਈ ਹੈ।ਉਨ੍ਹਾ ਇਹ ਵੀ ਦੱਸਿਆ ਕਿ ਖਾਲੀ ਪੋਸਟਾ ਤੇ ਨਿਯੁਕਤੀਆਂ ਹੋਣ ਨਾਲ ਸੰਬੰਧਿਤ ਪਿੰਡਾ ਦੇ ਆਂਗਨਵਾੜੀ ਸੈਂਟਰਾਂ ਦੀ ਕਾਰਜਕੁਸ਼ਲਤਾ ਵਿਚ ਸੁਧਾਰ ਆਉਣ ਨਾਲ ਪਿੰਡਾ ਸ਼ਹਿਰ ਦੇ ਲੋਕਾ ਨੂੰ ਵਿਭਾਗੀ ਸਕੀਮਾ ਦਾ ਲਾਭ ਪ੍ਰਭਾਵਸ਼ਾਲੀ ਤਰੀਕੇ ਨਾਲ ਦਵਾਇਆ ਜਾ ਸਕੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ