ਭੇਦਭਰੀ ਹਾਲਾਤ ਵਿਚ ਨੌਜਵਾਨ ਦੀ ਮੌਤ
ਕਪੂਰਥਲਾ, 15 ਜੁਲਾਈ (ਅਮਨਜੋਤ ਸਿੰਘ ਵਾਲੀਆ) - ਨਵਾਂ ਪਿੰਡ ਨੇੜੇ ਦੁਕਾਨਾਂ ਦੇ ਬਾਹਰ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਡਿੱਗ ਪਿਆ ਸੀ, ਜਦੋਂ ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਜਾ ਕੇ ਮੌਕੇ 'ਤੇ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ ਙ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਕਾਨਦਾਰਾਂ ਨੇ ਫੋਨ ਕਰਕੇ ਦੱਸਿਆ ਕਿ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਡਿੱਗਾ ਪਿਆ ਹੈ ਙ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਜਾਂਚ ਕੀਤੀ ਤਾਂ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਿਸ ਦੀ ਪਹਿਚਾਣ ਦਵਿੰਦਰਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਸ਼ਹੀਦ ਬਾਬਾ ਦੀਪ ਸਿੰਘ ਨਗਰ ਕਪੂਰਥਲਾ ਵਜੋਂ ਹੋਈ ਹੈ ਙ ਮਿ੍ਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਹ ਟਰੱਕ ਡਰਾਈਵਰੀ ਦਾ ਕੰਮ ਸਿੱਖਦਾ ਹੈ ਅਤੇ ਅੱਜ ਉਹ ਸਵੇਰੇ ਲਗਭਗ 11 ਵਜੇ ਘਰ ਆਇਆ ਤੇ ਆਪਣਾ ਸਮਾਨ ਰੱਖ ਕੇ ਚਲਾ ਗਿਆ ਙ ਮਿ੍ਤਕ ਨੌਜਵਾਨ ਦੀ ਲਾਸ਼ ਪੁਲਿਸ ਨੇ ਕਬਜੇ ਵਿਚ ਲੈ ਕੇ ਮੁਰਦਾਘਰ ਵਿਖੇ ਰਖਵਾ ਦਿੱਤੀ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;