ਬੀ.ਐੱਸ.ਐੱਫ਼.ਅਤੇ ਏ.ਐੱਨ.ਟੀ.ਐੱਫ਼.ਦੀ ਸਾਂਝੀ ਕਾਰਵਾਈ ਦੌਰਾਨ 1.132 ਕਿੱਲੋ ਹੈਰੋਇਨ ਸਮੇਤ ਦੋ ਕਾਬੂ
ਅਜਨਾਲਾ, (ਅੰਮ੍ਰਿਤਸਰ), 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਸਰਹੱਦੀ ਖੇਤਰ ਵਿਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਬੀ.ਐੱਸ.ਐੱਫ਼. ਦੀ 117 ਬਟਾਲੀਅਨ ਦੇ ਜਵਾਨਾਂ ਅਤੇ ਏ.ਐੱਨ.ਟੀ.ਐੱਫ ਦੀ ਪੁਲਿਸ ਟੀਮ ਨੇ ਸਾਂਝੇ ਅਭਿਆਨ ਦੌਰਾਨ ਦੋ ਵਿਅਕਤੀਆਂ ਨੂੰ 1.132 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਰਾਤ ਸਮੇਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਲੱਗਦੀ ਬੀ.ਓ.ਪੀ. ਸ਼ਾਹਪੁਰ ਦੇ ਅੰਦਰੂਨੀ ਇਲਾਕੇ ਵਿਚ ਬੀ.ਐੱਸ.ਐੱਫ ਅਤੇ ਏ.ਐੱਨ.ਟੀ.ਐੱਫ ਵਲੋਂ ਕੀਤੀ ਕਾਰਵਾਈ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਪੈਕੇਟਾਂ ਵਿਚ ਬੰਦ 1.132 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਸੁਰੱਖਿਆ ਏਜੰਸੀਆਂ ਵਲੋਂ ਦੋਵੇਂ ਮੁਲਜ਼ਮਾਂ ਖ਼ਿਲਾਫ਼ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ।
;
;
;
;
;
;
;
;