JALANDHAR WEATHER

ਨੰਗਲ ਲੁਬਾਣਾ ’ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਬੇਗੋਵਾਲ, (ਕਪੂਰਥਲਾ), 16 ਜੁਲਾਈ (ਸੁਖਜਿੰਦਰ ਸਿੰਘ )- ਬੀਤੀ ਦੇਰ ਰਾਤ ਪਿੰਡ ਨੰਗਲ ਲੁਬਾਣਾ ਦੇ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਮੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਨੰਗਲ ਲੁਬਾਣਾ ਤਕਰੀਬਨ ਰਾਤ 9 ਕੁ ਵਜੇ ਆਪਣੀ ਸਕੂਟਰੀ ਪੀ.ਬੀ.06 ਏ. ਐਫ਼. 6539 ’ਤੇ ਆਪਣੇ ਘਰ ਆ ਰਿਹਾ ਸੀ ਕਿ ਇਸ ਦੌਰਾਨ ਨੇੜੇ ਲੰਘੀ ਕਾਰ ਤੋਂ ਸਕੂਟੀ ਸਵਾਰ ’ਤੇ ਛਿੱਟੇ ਪੈ ਗਏ, ਤਾਂ ਇਸ ਕਾਰਨ ਉਨ੍ਹਾਂ ਦੀ ਮਾਮੂਲੀ ਤਕਰਾਰ ਹੋ ਗਈ, ਜੋ ਕਿ ਹੌਲੀ ਹੌਲੀ ਲੜਾਈ ਵਿਚ ਤਬਦੀਲ ਹੋ ਗਈ। ਇਸ ਦੌਰਾਨ ਕਾਰ ਸਵਾਰ ਨੌਜਵਾਨਾਂ ਨੇ ਗੁਰਮੀਤ ਸਿੰਘ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਥੇ ਕਿ ਉਸ ਦੀ ਮੌਤ ਹੋ ਗਈ।

ਇਸ ਸੰਬੰਧੀ ਬੇਗੋਵਾਲ ਪੁਲਿਸ ਮੌਕੇ ’ਤੇ ਪੁੱਜੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਪੂਰਥਲਾ ਮੁਰਦਾਘਰ ਵਿਚ ਰਖਵਾਇਆ ਗਿਆ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ