JALANDHAR WEATHER

ਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ

ਨਵੀਂ ਦਿੱਲੀ, 16 ਜੁਲਾਈ- ਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਐਲਾਨ ਦੀ ਮੰਗ ਕੀਤੀ।

ਦੁਨੀਆ ਭਰ ਦੇ ਸਿੱਖ ਸ਼ਰਧਾਲੂ ਅਤੇ ਗੁਰੂ ਨਾਨਕ ਨਾਮ ਲੇਵਾ ਭਾਈਚਾਰਾ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਨਾਲ ਜੁੜੇ ਹੋਏ ਹਨ। ਇਹ ਉਹ ਪਵਿੱਤਰ ਸਥਾਨ ਹੈ, ਜਿੱਥੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਸਨ।

ਪੱਤਰ ਵਿਚ ਕਿਹਾ ਗਿਆ ਹੈ ਕਿ 'ਆਪ੍ਰੇਸ਼ਨ ਸੰਧੂਰ' ਤੋਂ ਪਹਿਲਾਂ 7 ਮਈ, 2025 ਨੂੰ ਕਰਤਾਰਪੁਰ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਨਵੰਬਰ 2025 ਅਤੇ ਜੂਨ 2026 ਵਿਚਕਾਰ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਚਾਰ ਵਿਸ਼ੇਸ਼ ਸਮੂਹਾਂ ਨੂੰ ਆਗਿਆ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦੇ ਹਨ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਨੂੰ ਜਲਦੀ ਤੋਂ ਜਲਦੀ ਬਹਾਲ ਕੀਤਾ ਜਾਵੇ। ਸੁਰੱਖਿਆ, ਪ੍ਰਸ਼ਾਸਕੀ ਅਤੇ ਕੂਟਨੀਤਕ ਪ੍ਰਬੰਧਾਂ ਨੂੰ ਪੂਰਾ ਕਰਨ ਤੋਂ ਬਾਅਦ ਇਹ ਸੇਵਾ ਜਲਦੀ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਸੰਗਤ ਇਕ ਵਾਰ ਫਿਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਆਸਾਨੀ ਅਤੇ ਸਹੂਲਤ ਨਾਲ ਮੱਥਾ ਟੇਕ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ