JALANDHAR WEATHER

ਭੇਖਾ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਹੋਇਆ ਸ਼ਾਰਟ ਸਰਕਟ

ਨੱਥੂਵਾਲਾ ਗਰਬੀ, (ਮੋਗਾ), 16 ਜੁਲਾਈ (ਨਵਦੀਪ ਸਿੰਘ)- ਬੀਤੀ ਕੱਲ੍ਹ ਸ਼ਾਮ ਪਿੰਡ ਭੇਖਾ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਸ਼ਾਟਸਰਕਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗ੍ਰੰਥੀ ਕੁਲਦੀਪ ਸਿੰਘ ਨੇ ਦੱਸਿਆ ਕਿ ਚਲਦੇ ਚਲਦੇ ਏਅਰ ਕੰਡੀਸ਼ਨਰ  ਨੂੰ ਅੱਗ ਪੈ ਗਈ ਅਤੇ ਅਸੀਂ ਉਸ ਸਮੇਂ ਦਰਬਾਰ ਸਾਹਿਬ ਦੇ ਵਿਚ ਮੌਜੂਦ ਸੀ । ਉਨ੍ਹਾਂ ਦੱਸਿਆ ਕਿ ਜੇ ਅਸੀ ਉੱਥੇ ਮੌਜੂਦ ਨਾ ਹੁੰਦੇ ਤਾਂ ਹੋ ਸਕਦਾ ਸੀ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੀ ਨੁਕਸਾਨ ਪਹੁੰਚਾਉਂਦੀ ਪਰ ਸਾਡੇ ਵਲੋ ਮੌਕੇ ਉੱਪਰ ਅੱਗ ’ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਪੱਤਰਕਾਰਾਂ ਨੂੰ ਦਰਬਾਰ ਸਾਹਿਬ ਵਿਚ ਬੁਲਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਵੀ ਕਰਵਾਏ ਤੇ ਦਿਖਾਇਆ ਕਿ ਗੁਰੂ ਸਾਹਿਬ ਜੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ