JALANDHAR WEATHER

ਸੋਨਮ ਵਾਂਗਚੁੱਕ ਦੀ ਭੁੱਖ ਹੜੜਾਲ ਦਾ ਅੱਜ 19ਵਾਂ ਦਿਨ

ਨਵੀਂ ਦਿੱਲੀ, 16 ਜੁਲਾਈ- ਅੱਜ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਦਾ 19ਵਾਂ ਦਿਨ ਹੈ। ਦਿੱਲੀ ਹਾਈ ਕੋਰਟ ਅੱਜ ਉਨ੍ਹਾਂ ਦੀ ਵਿਗੜਦੀ ਸਿਹਤ ਸੰਬੰਧੀ ਦਾਇਰ ਜਨਹਿੱਤ ਪਟੀਸ਼ਨ (ਪੀਆਈਐਲ) 'ਤੇ ਸੁਣਵਾਈ ਕਰੇਗੀ। ਪਟੀਸ਼ਨ ਵਿਚ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਵਾਂਗਚੁਕ ਨੂੰ ਹਸਪਤਾਲ ਵਿਚ ਭਰਤੀ ਕਰਨ ਅਤੇ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਜ਼ਬਰਦਸਤੀ ਖਾਣਾ ਖੁਆਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।

ਵਾਂਗਚੁਕ 28 ਜੂਨ ਤੋਂ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲੈ ਰਹੇ ਹਨ। ਉਹ ਪ੍ਰੀਖਿਆ ਪ੍ਰਣਾਲੀ ਵਿਚ ਸੁਧਾਰਾਂ ਦੀ ਮੰਗ ਕਰਦੇ ਹੋਏ ਅਣ-ਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਹਨ, ਜਿਸ ਵਿਚ ਨੀਟ ਪ੍ਰੀਖਿਆ ਵਿਚ ਬੇਨਿਯਮੀਆਂ ਲਈ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਵੀ ਸ਼ਾਮਿਲ ਹੈ।

ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਡੀ.ਕੇ. ਉਪਾਧਿਆਏ ਅਤੇ ਜਸਟਿਸ ਤੇਜਸ ਕਰੀਆ ਦੀ ਬੈਂਚ ਬੁੱਧਵਾਰ ਨੂੰ ਸਰਕਾਰੀ ਪੱਖ ਦੀ ਗੈਰਹਾਜ਼ਰੀ ਕਾਰਨ ਮਾਮਲੇ ਦੀ ਸੁਣਵਾਈ ਨਹੀਂ ਕਰ ਸਕੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਅਦਾਲਤ ਨੇ ਮਾਮਲੇ ਨੂੰ ਵੀਰਵਾਰ ਲਈ ਸੂਚੀਬੱਧ ਕੀਤਾ ਸੀ ਅਤੇ ਕੇਂਦਰ ਅਤੇ ਦਿੱਲੀ ਸਰਕਾਰਾਂ ਤੋਂ ਜਵਾਬ ਮੰਗੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ