ਰਣਦੀਪ ਸੂਰੇਜਵਾਲਾ ਨਾਲ ਮੀਟਿੰਗ ਤੋਂ ਬਾਹਰ ਨਿਕਲੇ ਚਰਨਜੀਤ ਸਿੰਘ ਚੰਨੀ ਤੇ ਰੰਧਾਵਾ
ਨਵੀਂ ਦਿੱਲੀ, 16 ਜੁਲਾਈ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅੱਜ ਦਿੱਲੀ ਵਿਖੇ ਰਣਦੀਪ ਸੁਰਜੇਵਾਲਾ ਭਾਰਤੀ ਰਾਸ਼ਟਰੀ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ (AICC) ਅਤੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ , ਕਾਂਗਰਸ ਵਰਕਿੰਗ ਕਮੇਟੀ (CWC) ਦੇ ਮੈਂਬਰ ਨਾਲ ਖ਼ਾਸ ਮੁਲਾਕਾਤ ਕੀਤੀ।
ਇਸ ਮੁਲਾਕਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਇਕੋ ਗੱਡੀ ਵਿਚ ਸਵਾਰ ਹੋ ਕੇ ਦਿੱਲੀ ਵਿਖੇ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ ’ਤੇ ਪਹੁੰਚੇ। ਇਸ ਦੌਰਾਨ ਦੋਨੋਂ ਆਗੂਆਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।
ਕਿਹਾ ਜਾ ਸਕਦਾ ਜਿਸ ਤਰੀਕੇ ਨਾਲ ਕਾਂਗਰਸ ਦੀ ਆਪਸੀ ਖਿੱਚੋਤਾਣ ਲਗਾਤਾਰ ਅਜੇ ਵੀ ਜਾਰੀ ਹੈ, ਜਿਸ ਦੇ ਚਲਦਿਆਂ ਦਿੱਲੀ ਦੇ ਵਿਚ ਇਕ ਵੱਡੀ ਬੈਠਕ ਇਨ੍ਹਾਂ ਆਗੂਆਂ ਦੇ ਨਾਲ ਵੀ ਜਲਦੀ ਪਾਰਟੀ ਹਾਈ ਕਮਾਂਡ ਦੀ ਹੋ ਸਕਦੀ ਹੈ।
;
;
;
;
;
;
;
;