JALANDHAR WEATHER

ਪਹਿਲਾਂ ਵੀ ਹਰ ਜਾਂਚ 'ਚ ਸ਼ਾਮਿਲ ਹੋਇਆ, ਹੁਣ ਵੀ ਜਿਥੇ ਬੁਲਾਉਣਗੇ ਜਾਵਾਂਗਾ - ਐਸ.ਆਈ.ਟੀ. ਦੇ ਨੋਟਿਸ 'ਤੇ ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 16 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ 10 ਸਾਲ ਤੋਂ ਬੇਅਦਬੀਆਂ 'ਤੇ ਸਿਆਸਤ ਹੋ ਰਹੀ ਹੈ, ਹੁਣ ਚੋਣਾਂ ਨੇੜੇ ਆਉਂਦੀਆਂ ਦੇਖ ਫਿਰ ਝਾੜੂ ਸਰਕਾਰ ਨੇ ਡਰਾਮਾ ਸ਼ੁਰੂ ਕਰ ਦਿੱਤਾ ਹੈ। ਮੈਂ ਪਹਿਲਾਂ ਵੀ ਹਰ ਜਾਂਚ 'ਚ ਸ਼ਾਮਿਲ ਹੋਇਆ ਤੇ ਹੁਣ ਵੀ ਜਿੱਥੇ ਬੁਲਾਉਣਗੇ ਉੱਥੇ ਜਾਵਾਂਗਾ।
ਮੇਰਾ ਇਕ ਵਾਅਦਾ ਹੈ - 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਅਸੀਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਵਾਂਗੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਅੱਜ ਐਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਹੈ। ਸੁਖਬੀਰ ਸਿੰਘ ਬਾਦਲ ਤੋਂ ਸੋਮਵਾਰ ਨੂੰ ਪੁੱਛਗਿੱਛ ਕੀਤੀ ਜਾਵੇਗੀ। ਭਾਜਪਾ ਆਗੂ ਵਿਜੇ ਸਾਂਪਲਾ ਦੇ ਬਿਆਨ ਤੋਂ ਬਾਅਦ ਸੁਖਬੀਰ ਸਿੰਘ ਨੂੰ ਤਲਬ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ