JALANDHAR WEATHER

ਬ੍ਰਹਮ ਗਿਆਨੀ ਬਾਬਾ ਵਧਾਵਾ ਸਿੰਘ ਜੀ ਈਸਾਪੁਰ ਵਾਲਿਆਂ ਦੀ ਸਲਾਨਾ ਬਰਸੀ ਆਰੰਭ

ਓਠੀਆਂ/ ਅੰਮ੍ਰਿਤਸਰ, 16 ਜੁਲਾਈ (ਗੁਰਵਿੰਦਰ ਸਿੰਘ ਛੀਨਾ)-  ਜਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਜੀ ਵਿਖੇ ਬ੍ਰਹਮ ਗਿਆਨੀ ਬਾਬਾ ਵਧਾਵਾ ਸਿੰਘ ਜੀ ਈਸਾਪੁਰ ਵਾਲਿਆਂ ਦੀ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਆਰੰਭ।

ਸੰਗਤਾਂ ਵਲੋਂ ਆਪਣੀਆਂ ਮੰਨਤਾਂ ਪੂਰੀਆਂ ਹੋਣ ਤੇ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ 60 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੀ ਲੜੀ ਨਾਲ ਬਾਬਾ ਵਧਾਵਾ ਸਿੰਘ ਜੀ ਦੀ ਬਰਸੀ ਦੀ ਆਰੰਭਤਾ ਕੀਤੀ ਗਈ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਰਖਵਾਏ 60 ਸ੍ਰੀ ਅਖੰਡ ਪਾਠ ਜੀ ਦੇ ਭੋਗ 18 ਜੁਲਾਈ ਦਿਨ ਸ਼ਨੀਵਾਰ ਪਾਉਣ ਉਪਰੰਤ ਦੀਵਾਨ ਹਾਲ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਅਤੇ ਕਥਾਵਾਚਕ ਭਾਈ ਭਾਈ ਸਰਬਜੀਤ ਸਿੰਘ ਗਿੱਲ ਲੁਧਿਆਣਾ ਵਾਲੇ, ਭਾਈ ਸਰੂਪ ਸਿੰਘ ਜੀ ਰਾਗੀ ਸਿੰਘ ਦਰਬਾਰ ਸਾਹਿਬ, ਭਾਈ ਮਿਲਖਾ ਸਿੰਘ ਜੀ ਮੌਜੀ, ਭਾਈ ਸਨਦੀਪ ਸਿੰਘ ਈਸਾਪੁਰ, ਜਸਬੀਰ ਸਿੰਘ ਈਸਾਪੁਰ, ਕਵਿਸਰ ਭਾਈ ਦਲਜੀਤ ਸਿੰਘ ਅਤੇ ਹੋਰ ਸੰਤ ਮਹਾਂਪੁਰਸ ਸੰਗਤਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਗੁਰਬਾਣੀ ਦੇ ਰਸ ਭਿੰਨਾ ਕੀਰਤਨ ਰਾਹੀਂ ਨਿਹਾਲ ਕਰਨਗੇ।

ਸ਼ਾਮ ਨੂੰ ਨਾਮਵਰ ਕਬੱਡੀ ਟੀਮਾਂ ਦੇ ਫੱਸਵੇ ਮੁਕਬਲੇ ਹੋਣਗੇ। ਜੇਤੂ ਟੀਮਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਹੁੰਮਹਮਾ ਕੇ ਪਹੁੰਚਣ ਦੀ ਅਪੀਲ ਕੀਤੀ। ਸੰਗਤਾਂ ਲਈ ਤਰ੍ਹਾਂ ਤਰ੍ਹਾਂ ਦੇ ਪਕਵਾਨਾਂ ਦੇ ਅਟੁੱਟ ਲੰਗਰ ਲਗਾਏ ਜਾਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ