ਵਿਜੀਲੈਂਸ ਵਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਸਹਿਕਾਰੀ ਸਭਾਵਾਂ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
ਬਰਨਾਲਾ, 16 ਜੁਲਾਈ (ਨਰਿੰਦਰ ਅਰੋੜਾ)- ਵਿਜੀਲੈਂਸ ਬਿਊਰੋ ਬਰਨਾਲਾ ਵਲੋਂ ਸਹਿਕਾਰੀ ਸਭਾਵਾਂ (ਕੋਆਪ੍ਰੇਟਿਵ ਸੁਸਾਇਟੀ) ਦੇ ਇਕ ਇੰਸਪੈਕਟਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ ਬਾਂਸਲ ਵਜੋਂ ਹੋਈ ਹੈ, ਜੋ ਕੋਆਪ੍ਰੇਟਿਵ ਸੁਸਾਇਟੀ ਵਿਚ ਬਤੌਰ ਇੰਸਪੈਕਟਰ ਤਾਇਨਾਤ ਹੈ।
ਅਧਿਕਾਰੀਆਂ ਮੁਤਾਬਕ, ਸ਼ਿਕਾਇਤਕਰਤਾ ਜੰਗ ਸਿੰਘ ਦੇ ਖ਼ਿਲਾਫ਼ ਇਕ ਵਿਭਾਗੀ ਪੜਤਾਲ ਚੱਲ ਰਹੀ ਸੀ, ਜਿਸ ਦੀ ਜਾਂਚ ਇੰਸਪੈਕਟਰ ਹਰਸ਼ ਬਾਂਸਲ ਕੋਲ ਸੀ। ਇਸ ਜਾਂਚ ਦੀ ਰਿਪੋਰਟ ਜੰਗ ਸਿੰਘ ਦੇ ਪੱਖ ਵਿਚ ਕਰਨ ਅਤੇ ਮਾਮਲਾ ਰਫ਼ਾ-ਦਫ਼ਾ ਕਰਨ ਦੇ ਬਦਲੇ ਮੁਲਜ਼ਮ ਇੰਸਪੈਕਟਰ ਵਲੋਂ 1 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਪਰ ਕਾਫ਼ੀ ਮਿੰਨਤ-ਤਰਲੇ ਤੋਂ ਬਾਅਦ ਸੌਦਾ 50,000 ਰੁਪਏ ਵਿਚ ਤੈਅ ਹੋਇਆ। ਸ਼ਿਕਾਇਤਕਰਤਾ ਜੰਗ ਸਿੰਘ ਨੇ ਇਸ ਦੀ ਲਿਖਤੀ ਸ਼ਿਕਾਇਤ ਵਿਜੀਲੈਂਸ ਕੋਲ ਦਰਜ ਕਰਵਾਈ।
ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਹਰਕਤ ਵਿਚ ਆਈ ਵਿਜੀਲੈਂਸ ਟੀਮ ਨੇ ਸਰਕਾਰੀ ਗਵਾਹਾਂ ਨੂੰ ਨਾਲ ਲੈ ਕੇ ਬਰਨਾਲਾ ਦੇ ਫਰਵਾਹੀ ਬਾਜ਼ਾਰ ਵਿਚ ਜਾਲ ਵਿਛਾਇਆ। ਜਿਵੇਂ ਹੀ ਸ਼ਿਕਾਇਤਕਰਤਾ ਨੇ ਮੁਲਜ਼ਮ ਹਰਸ਼ ਬਾਂਸਲ ਨੂੰ ਰਿਸ਼ਵਤ ਦੀ ਰਕਮ ਸੌਂਪੀ, ਤਾਂ ਪਹਿਲਾਂ ਤੋਂ ਹੀ ਤਿਆਰ ਬੈਠੀ ਵਿਜੀਲੈਂਸ ਟੀਮ ਨੇ ਉਸ ਨੂੰ 500-500 ਰੁਪਏ ਦੇ ਨੋਟਾਂ ਦੀ ਸ਼ਕਲ ਵਿਚ 50 ਹਜ਼ਾਰ ਰੁਪਏ ਦੀ ਨਕਦੀ ਸਹਿਤ ਮੌਕੇ 'ਤੇ ਹੀ ਦਬੋਚ ਲਿਆ। ਵਿਜੀਲੈਂਸ ਵਿਭਾਗ ਨੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ (ਪ੍ਰਿਵੈਨਸ਼ਨ ਆਫ਼ ਕਪੱਪਸ਼ਨ ਐਕਟ) ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
;
;
;
;
;
;
;
;