JALANDHAR WEATHER

ਚੋਹਲਾ ਸਾਹਿਬ ਦੇ ਨੇੜਲੇ ਪਿੰਡ ਰਾਣੀਵਲਾਹ ’ਚ ਦੋ ਮਾਸੂਮ ਬੱਚਿਆਂ ਦੀ ਮੌਤ, ਇਲਾਕੇ ’ਚ ਸੋਗ ਦੀ ਲਹਿਰ

ਚੋਹਲਾ ਸਾਹਿਬ (ਤਰਨਤਾਰਨ), 16 ਜੁਲਾਈ (ਬਲਵਿੰਦਰ ਸਿੰਘ)- ਚੋਹਲਾ ਸਾਹਿਬ ਨੇੜਲੇ ਪਿੰਡ ਰਾਣੀਵਲਾਹ ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਦੋ ਮਾਸੂਮ ਬੱਚਿਆਂ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋ ਗਈ, ਜਿਸ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਬੱਚਿਆਂ ਦੀ ਪਹਿਚਾਣ ਗੁਰਨਿਸ਼ਾਨ ਸਿੰਘ(7) ਅਤੇ ਗੁਰਦਾਨ ਸਿੰਘ ਦੋਵੇਂ ਪੁੱਤਰ ਸੁਰਜੀਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਬੱਚਿਆਂ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਸੂਚਨਾ ਮਿਲਦੇ ਹੀ ਚੋਹਲਾ ਸਾਹਿਬ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਘਟਨਾ ਦੇ ਹਰ ਪੱਖ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

ਇਸ ਦਰਦਨਾਕ ਘਟਨਾ ਕਾਰਨ ਪਿੰਡ ਰਾਣੀਵਲਾਹ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਗਹਿਰਾ ਦੁੱਖ ਅਤੇ ਸੋਗ ਦਾ ਮਾਹੌਲ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ