JALANDHAR WEATHER

ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੌਰੇ ਦੌਰਾਨ 26,800 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਜਲੰਧਰ ਛਾਉਣੀ/ਚੰਡੀਗੜ੍ਹ, 17ਜੁਲਾਈ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇਕ ਰੋਜ਼ਾ ਦੌਰੇ ਦੌਰਾਨ ਕਰੀਬ 26,800 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਕਈ ਨਵੇਂ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਦੇ ਦੌਰੇ ਦੀਆਂ ਮੁੱਖ ਖ਼ਾਸੀਅਤਾਂ ’ਚ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਹੋਏ ਨਵੀਨੀਕਰਨ ਦਾ ਉਦਘਾਟਨ ਅਤੇ ਪੰਜਾਬ ਵਿਚ ਰੇਲ ਸੰਪਰਕ ਨੂੰ ਮਜ਼ਬੂਤ ਕਰਨ ਵਾਲੀਆਂ ਨਵੀਆਂ ਰੇਲ ਸੇਵਾਵਾਂ ਨੂੰ ਹਰੀ ਝੰਡੀ ਦਿਖਾਉਣਾ ਸ਼ਾਮਿਲ ਹੈ।ਪ੍ਰਧਾਨ ਮੰਤਰੀ ਜਲੰਧਰ ਵਿਖੇ ਰੇਲ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਜੁੜੇ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟ ਵੀ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਦੇ ਨਾਲ ਹੀ ਉਹ ਜਲੰਧਰ ਵਿਖੇ ਭਾਰਤੀ ਜਨਤਾ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਆਪਣੇ ਦੌਰੇ ਦੀ ਸ਼ੁਰੂਆਤ ਸਵੇਰੇ 11 ਵਜੇ ਜੀਂਦ ਰੇਲਵੇ ਸਟੇਸ਼ਨ ਤੋਂ ਕਰਨਗੇ। ਜਿਥੋਂ ਉਹ ਜੀਂਦ ਅਤੇ ਸੋਨੀਪਤ ਦਰਮਿਆਨ ਚੱਲਣ ਵਾਲੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ