JALANDHAR WEATHER

ਕਿਸਾਨ ਜਥੇਬੰਦੀ ਵਲੋਂ ਪੁਤਲਾ ਫੂਕ ਪ੍ਰਦਰਸ਼ਨ

ਸੁਲਤਾਨਵਿੰਡ (ਅੰਮ੍ਰਿਤਸਰ), 17 ਜੁਲਾਈ (ਗੁਰਨਾਮ ਸਿੰਘ ਬੁੱਟਰ) - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਵਿਖੇ ਅੱਜ ਫੇਰੀ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾ ਦੀਆਂ ਮੰਗਾਂ ਵੱਲ ਕੇਂਦਰ ਸਰਕਾਰ ਸਿਵਾਏ ਲਾਰਿਆ ਤੋਂ ਕੁਝ ਨਹੀ ਕੀਤਾ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀ ਦਿੰਦੀ ਓਨਾ ਚਿਰ ਕੇਂਦਰ ਸਰਕਾਰ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ ਪੁਤਲਾ ਫੂਕ ਮੁਜ਼ਾਹਰੇ ਜਾਰੀ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ