ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਤੇਜਾ ਸਿੰਘ ਸਮੁੰਦਰੀ ਦੀ ਸ਼ਹੀਦੀ ਸ਼ਤਾਬਦੀ ਮਨਾਈ
ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅੱਜ ਗੁਰਦੁਆਰਾ ਸੁਧਾਰ ਲਹਿਰ ਦੇ ਪ੍ਰਮੁੱਖ ਆਗੂ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਸ਼ਹੀਦੀ ਸ਼ਤਾਬਦੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਉਤਸ਼ਾਹ ਸਹਿਤ ਮਨਾਈ ਗਈ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਅਤੇ ਦਿੱਲੀ ਦੇ ਉਪ ਰਾਜਪਾਲ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਸਾਨੂੰ ਆਪਣੀ ਨੌਜਵਾਨ ਪੀੜੀ ਨੂੰ ਆਪਣੇ ਇਤਿਹਾਸ ਅਤੇ ਵਿਰਾਸਤ ਤੋਂ ਜਾਣੂੰ ਕਰਵਾਉਣ ਦੀ ਲੋੜ ਹੈ।
ਇਸ ਮੌਕੇ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਪਾਰਟੀ ਆਗੂਆਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਗਗਨਦੀਪ ਸਿੰਘ ਬਰਨਾਲਾ, ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਜਥੇਦਾਰ ਰਘਵੀਰ ਸਿੰਘ ਰਾਜਾ ਸਾਂਸੀ, ਬਲਵਿੰਦਰ ਸਿੰਘ ਜੋੜਾ ਸਿੰਘਾ,ਅਜੇਪਾਲ ਸਿੰਘ ਮੀਰਾਂਕੋਟ, ਮਨਿੰਦਰ ਸਿੰਘ ਧੁੰਨਾ ਆਦਿ ਆਗੂਆਂ ਵਲੋਂ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
;
;
;
;
;
;
;
;