JALANDHAR WEATHER

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਹਰਿਆਣਾ ਵਿਚ ਚੱਲੀ - ਪ੍ਰਧਾਨ ਮੰਤਰੀ ਮੋਦੀ

ਜੀਂਦ, (ਹਰਿਆਣਾ), 17 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਈ। ਇਹ ਟ੍ਰੇਨ ਜੀਂਦ ਅਤੇ ਸੋਨੀਪਤ ਵਿਚਕਾਰ ਚੱਲੀ। ਇਸ ਮੌਕੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰਿਆਣਾ ਵੀਰਤਾ, ਧਰਮ ਅਤੇ ਫਖਰ ਦੀ ਧਰਤੀ ਹੈ। ਇਸ ਪਵਿੱਤਰ ਧਰਤੀ 'ਤੇ ਆ ਕੇ ਮਨ ਖੁਸ਼ ਹੋ ਗਿਆ। ਜੀਂਦ ਆਉਣਾ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਨ ਵਾਂਗ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਹਰਿਆਣਾ ਵਿਚ ਚੱਲੀ ਤੇ ਹਰਿਆਣਾ ਦਾ ਨਾਂਅ ਇਤਿਹਾਸ ਵਿਚ ਦਰਜ ਹੋਇਆ ਹੈ। ਹਰਿਆਣਾ ਵਿਕਾਸ ਦੀ ਪਟੜੀ 'ਤੇ ਚੱਲ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ