ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਰੋਸ ਪ੍ਰਦਰਸ਼ਨ
ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ) - ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕਾਲ਼ੇ ਬਿੱਲੇ ਲਾ ਕੇ ਪੰਜਾਬ ਸਰਕਾਰ ਵਲੋਂ 20/7/2020 ਨੂੰ ਜਾਰੀ ਕੀਤਾ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਰੈਲੀ ਦੀ ਅਗਵਾਈ ਰਵਿੰਦਰ ਲੂਥਰਾ ਅਤੇ ਰਮਨ ਅੱਤਰੀ ਵਲੋਂ ਕੀਤੀ ਗਈ। ਰਵਿੰਦਰ ਲੂਥਰਾ ਨੇਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੱਤਾਂ ਵਿਚ ਆਉਣ ਤੋਂ ਪਹਿਲਾਂ ਜਿਹੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ਼ ਜੋ ਵਾਅਦੇ ਕੀਤੇ ਸੀ ਜਿਵੇਂ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਪੰਜਾਬ ਦੇ 6ਵੇ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨਾ, ਪੈਨਸ਼ਨਰਜ਼ ਤੇ 2.59 ਦਾ ਫਾਰਮੂਲਾ ਲਾਗੂ ਕਰਨਾ, ਆਉਟਸੋਰਸ, ਕੰਟਰੈਕਟ, ਡੇਲੀਵੇਜਿਜ਼ ਅਤੇ ਵੱਖ ਵੱਖ ਸਕੀਮਾਂ ਅਤੇ ਐਨਐਚਐਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਇਨ੍ਹਾਂ ਵਾਅਦਿਆਂ ਨੂੰ ਸਰਕਾਰ ਪੂਰਾਂ ਕਰਨ ਦੀ ਬਜਾਏ ਅੱਜ ਪੈਨਸ਼ਨਰਜ਼ ਤੇ ਮੁਲਾਜ਼ਮਾਂ ਦਾ 18 ਪ੍ਰਤੀਸ਼ਤ ਬਣਦੇ ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਇਆ ਦੇਣ ਤੋਂ ਭੱਜ ਰਹੀ ਹੈ।
;
;
;
;
;
;
;