JALANDHAR WEATHER

ਏਐੱਨਟੀਐੱਫ ਫ਼ਿਰੋਜ਼ਪੁਰ ਰੇਂਜ ਵਲੋਂ 12.110 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ) - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਟਾਸਕ ਫੋਰਸ (ਏਐੱਨਟੀਐੱਫ) ਫ਼ਿਰੋਜ਼ਪੁਰ ਰੇਂਜ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਆਈ 12 ਕਿਲੋ 110 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਗ੍ਰਿਫਤਾਰ ਮੁਲਜ਼ਮ ਦੀ ਪਛਾਣ ਇੰਜੀਨੀਅਰਿੰਗ ਦੇ ਵਿਦਿਆਰਥੀ ਜਗਸੀਰ ਸਿੰਘ ਪੁੱਤਰ ਸੋਨਾ ਸਿੰਘ ਵਾਸੀ ਪਿੰਡ ਬਾਦਲਕੇ, ਥਾਣਾ ਅਮੀਰ ਖ਼ਾਸ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਤਸਕਰੀ ਨੈੱਟਵਰਕ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ