ਕਪੂਰਥਲਾ ਵਿਚ ਕੇਂਦਰੀ ਜੇਲ੍ਹ ਵਿਚ ਸਿਹਤ ਵਿਗੜਣ ਕਾਰਨ ਹਵਾਲਾਤੀ ਦੀ ਹੋਈ ਮੌਤ
ਕਪੂਰਥਲਾ, 17 ਜੁਲਾਈ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਸਿਹਤ ਵਿਗੜਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਪ੍ਰਗਟ ਸਿੰਘ ਉਰਫ ਕਾਕਾ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਚੂਹੇਕੀ ਜ਼ਿਲ੍ਹਾ ਜਲੰਧਰ ਦੀ ਸਿਹਤ ਖ਼ਰਾਬ ਹੋਣ ਕਾਰਨ ਕੇਂਦਰੀ ਜੇਲ੍ਹ ਵਿਚੋਂ ਜੇਲ੍ਹ ਕਰਮਚਾਰੀ ਉਸਨੂੰ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ। ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ।
ਜਿਸ ਉਪਰੰਤ ਮਿ੍ਤਕ ਹਵਾਲਾਤੀ ਦੀ ਲਾਸ਼ ਨੂੰ ਥਾਣਾ ਕੋਤਵਾਲੀ ਪੁਲਿਸ ਤੇ ਜੇਲ੍ਹ ਮੁਲਾਜ਼ਮਾਂ ਵਲੋਂ ਮਨਸੂਰਵਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਜੱਜ ਸਾਹਿਬ ਦੀ ਹਾਜ਼ਰੀ ਵਿਚ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕੀਤੀ ਜਾਵੇਗੀ।
;
;
;
;
;
;
;