JALANDHAR WEATHER

ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਦਾ ਪ੍ਰਧਾਨ ਮੰਤਰੀ ਨੇ ਵਰਚੁਅਲ ਮਾਧਿਅਮ ਰਾਹੀਂ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਨੂੰ ਅੰਮ੍ਰਿਤ ਭਾਰਤ ਯੋਜਨਾ ਤਹਿਤ 21. 24 ਕਰੋੜ ਰੁਪਏ ਦੀ ਲਾਗਤ ਨਾਲ ਪੁਨਰ ਵਿਕਸਿਤ ਕੀਤਾ ਗਿਆ ਸੀ, ਜਿਸ ਦਾ ਅੱਜ ਜਲੰਧਰ ਕੈਂਟ ਤੋਂ ਵਰਚੁਅਲ ਮਾਧਿਅਮ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉਦਘਾਟਨ ਕੀਤਾ ਗਿਆ। ਜਦ ਕਿ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਭਾਜਪਾ ਦੇ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ ਵਲੋਂ ਰਸਮੀ ਤੌਰ ਤੇ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਸਕੂਲੀ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ, ਐਸ.ਡੀ.ਐਮ. ਗੁਰਕਰਨਦੀਪ ਸਿੰਘ ਸਿੱਧੂ, ਭਾਜਪਾ ਆਗੂ ਕੁਲਦੀਪ ਸਿੰਘ ਭੰਗੇਵਾਲਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰਾਂ ਤੋਂ ਇਲਾਵਾ ਰੇਲਵੇ ਦੇ ਉੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਕਾਕਾ ਬਰਾੜ ਅਤੇ ਰਾਜੇਸ਼ ਗੋਰਾ ਪਠੇਲਾ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਨੂੰ ਪੁਨਰ ਵਿਕਸਿਤ ਕਰਨ ਤੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਰੇਲਵੇ ਮੰਤਰੀ ਦਾ ਧੰਨਵਾਦ ਕੀਤਾ ਗਿਆ।

ਜਲੰਧਰ ਕੈਂਟ ਤੋਂ ਵਰਚੁਅਲ ਮਾਧਿਅਮ ਰਾਹੀਂ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਦੇ ਵਰਚੁਅਲ ਉਦਘਾਟਨੀ ਸਮਾਗਮ ਨੂੰ ਵੱਡੀਆਂ ਸਕਰੀਨਾਂ ਤੇ ਹਾਜ਼ਰ ਲੋਕਾਂ ਵਲੋਂ ਵੇਖਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ