JALANDHAR WEATHER

ਸਰਹੱਦੀ ਪਿੰਡ ਮੱਖਣਪੁਰਾ ਵਿਖੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ

ਚੋਗਾਵਾਂ/ਅੰਮ੍ਰਿਤਸਰ, 17 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ '' ਸਰਕਾਰ ਵਲੋਂ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਮੱਖਣਪੁਰਾ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਹੇਠ ਪਿੰਡ ਦੀ ਨਿਸ਼ਾਨਦੇਹੀ ਕਰ ਕੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ (ਰਜਿਸਟਰੀਆਂ) ਸੌਂਪੇ ਗਏ।

ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਹੱਕ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਮਿਲਣ ਨਾਲ ਸਾਲਾਂ ਪੁਰਾਣੀ ਮੰਗ ਪੂਰੀ ਹੋਈ ਹੈ।ਇਸ ਮੌਕੇ ਮੈਂਬਰ ਗੁਰਜੀਤ ਸਿੰਘ, ਮੈਂਬਰ ਅਨੋਖ ਸਿੰਘ ਤੇ ਸਮੂਹ ਪਿੰਡ ਵਾਸੀਆਂ ਵੱਲੋਂ ਸੋਨੀਆ ਮਾਨ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਸਰਪੰਚ ਅਵਤਾਰ ਸਿੰਘ ਲਾਲੀ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਸਰਪੰਚ ਦਿਲਬਾਗ ਸਿੰਘ, ਗੁਰ ਮਿਲਾਪ ਸਿੰਘ, ਬਰਿੰਦਰ ਸਿੰਘ, ਕਵਰਪਾਲ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਜਗਰੂਪ ਸਿੰਘ, ਗੁਰਦੀਪ ਸਿੰਘ, ਸੁਖਦੇਵ ਸਿੰਘ, ਕਾਰਜ ਸਿੰਘ, ਸੋਹਣ ਸਿੰਘ, ਬਲਜਿੰਦਰ ਸਿੰਘ, ਗੁਰਭੇਜ ਸਿੰਘ, ਜੋਹਰਦੀਪ ਸਿੰਘ, ਰੇਸ਼ਮ ਸਿੰਘ, ਬਲਕਾਰ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ, ਨਸੀਬ ਸਿੰਘ, ਬਿੱਕਰ ਸਿੰਘ ਸਰਪੰਚ, ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ