JALANDHAR WEATHER

ਸਬ-ਤਹਿਸੀਲ ਮਾਛੀਵਾੜਾ ’ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਹੰਗਾਮਾ

ਮਾਛੀਵਾੜਾ ਸਾਹਿਬ (ਲੁਧਿਆਣਾ), 17 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਜਦੋਂ ਦੀ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ ਤਾਂ ਉਸ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਿਖ਼ਰਾਂ ਤੱਕ ਜ਼ੋਰ ਲਗਾਇਆ ਹੋਇਆ ਹੈ ਪਰ ਕੋਈ ਨਾ ਕੋਈ ਅਫ਼ਸਰਸ਼ਾਹੀ ਵਿਜੀਲੈਂਸ ਦੇ ਅੜਿੱਕੇ ਚੜ੍ਹ ਹੀ ਜਾਂਦੀ ਹੈ ਪਰ ਕਈ ਇਸ ਤੋਂ ਬਚ ਜਾਂਦੇ ਹਨ। ਅੱਜ ਭ੍ਰਿਸ਼ਟਾਚਾਰ ਨਾਲ ਹੀ ਸਬੰਧਿਤ ਇਕ ਮਾਮਲਾ ਮਾਛੀਵਾੜਾ ਸਬ-ਤਹਿਸੀਲ ਵਿਚ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ‘ਆਪ’ ਆਗੂ ਤੇ ਪ੍ਰਾਪਰਟੀ ਦਾ ਕਾਰੋਬਾਰੀ ਸਾਬਕਾ ਸਰਪੰਚ ਅਜਮੇਰ ਸਿੰਘ ਮੁਬਾਰਕਪੁਰ ਨੇ ਪੱਤਰਕਾਰਾਂ ਦੀ ਹਾਜ਼ਰੀ ’ਚ ਨਾਇਬ ਤਹਿਸੀਲਦਾਰ ਹਰਕੀਰਤ ਸਿੰਘ ’ਤੇ ਭ੍ਰਿਸ਼ਟਾਚਾਰ ਕਰ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਸਿੱਧੇ ਦੋਸ਼ ਲਗਾਏ।

ਅਜਮੇਰ ਸਿੰਘ ਮੁਬਾਰਕਪੁਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸਨੇ ਰਜਿਸਟਰੀ ਕਰਵਾਈ ਸੀ ਜਿਸ ਵਿਚ ਉਸਨੇ ਨਾਇਬ ਤਹਿਸੀਲਦਾਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਦੇਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਅੱਜ ਜਦੋਂ ਉਹ ਆਪਣੇ ਸਾਥੀ ਨਾਲ ਇਕ ਜ਼ਮੀਨ ਦੀ ਰਜਿਸਟਰੀ ਕਰਵਾਉਣ ਆਏ ਜੋ ਕਿ ਨਿਯਮਾਂ ਅਨੁਸਾਰ ਬਿਲਕੁਲ ਸਹੀ ਸੀ ਪਰ ਉਸ ’ਤੇ ਵੀ ਇਤਰਾਜ਼ ਲਗਾ ਕੇ ਕਾਫ਼ੀ ਪੁੱਛਗਿੱਛ ਕੀਤੀ ਗਈ ਤਾਂ ਜੋ ਅਸੀਂ ਰਿਸ਼ਵਤ ਦੇਣ ਲਈ ਮਜ਼ਬੂਰ ਹੋ ਜਾਈਏ।

ਉਨ੍ਹਾਂ ਕਿਹਾ ਕਿ ਮਾਛੀਵਾੜਾ ਸਬ ਤਹਿਸੀਲ ਵਿਚ ਇਸ ਸਮੇਂ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਅਤੇ ਕੋਈ ਵੀ ਕੰਮ ਰਿਸ਼ਵਤ ਦਿੱਤੇ ਬਿਨ੍ਹਾਂ ਨਹੀਂ ਹੁੰਦਾ। ਸਾਬਕਾ ਸਰਪੰਚ ਅਜਮੇਰ ਸਿੰਘ ਨੇ ਕਿਹਾ ਕਿ ਉਸਨੇ ਜ਼ਮੀਨ ਦਾ ਇੰਤਕਾਲ ਕਰਵਾਉਣਾ ਸੀ ਜਿਸ ਲਈ ਇਕ ਪਟਵਾਰੀ ਵਲੋਂ 15 ਹਜ਼ਾਰ ਰੁਪਏ ਰਿਸ਼ਵਤ ਲਈ ਗਈ ਅਤੇ 15 ਹਜ਼ਾਰ ਰੁਪਏ ਹੋਰ ਮੰਗੇ ਜਾ ਰਹੇ ਸਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਛੀਵਾੜਾ ਸਬ-ਤਹਿਸੀਲ ਵਿਚ ਜੋ ਭ੍ਰਿਸ਼ਟ ਅਧਿਕਾਰੀ ਤੇ ਕਰਮਚਾਰੀ ਹਨ ਉਨ੍ਹਾਂ ਨੂੰ ਨੱਥ ਪਾਈ ਜਾਵੇ ਅਤੇ ਇਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਮੌਕੇ ’ਤੇ ਹੀ ਮੌਜੂਦ ਨਾਇਬ ਤਹਿਸੀਲਦਾਰ ਹਰਕੀਰਤ ਸਿੰਘ ਨੇ ਕਿਹਾ ਕਿ ਉਸਨੇ ਰਜਿਸਟਰੀ ਕਰਨ ਬਦਲੇ 20 ਹਜ਼ਾਰ ਰੁਪਏ ਦੀ ਕੋਈ ਰਿਸ਼ਵਤ ਨਹੀਂ ਲਈ ਅਤੇ ਇਹ ਬਿਲਕੁਲ ਝੂਠੇ ਤੇ ਬੇਬੁਨਿਆਦ ਦੋਸ਼ ਹਨ। ਉਨ੍ਹਾਂ ਕਿਹਾ ਕਿ ਅੱਜ ਜੋ ਰਜਿਸਟਰੀ ਕਰਵਾਉਣ ਆਏ ਹਨ ਉਸਦੇ ਦਸਤਾਵੇਜਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਅਨੁਸਾਰ ਹੋਈ ਤਾਂ ਉਹ ਜ਼ਰੂਰ ਕੀਤੀ ਜਾਵੇਗੀ। ਦੂਸਰੇ ਪਾਸੇ ਜਿਸ ਪਟਵਾਰੀ ’ਤੇ ਰਿਸ਼ਵਤ ਲੈਣ ਦੇ ਦੋਸ਼ ਲਗਾਏ ਉਸਨੇ ਵੀ ਦੋਸ਼ਾਂ ਨੂੰ ਗਲਤ ਦੱਸਿਆ ਅਤੇ ਕਿਹਾ ਕਿ ਉਸਨੇ ਕੋਈ ਵੀ ਰਿਸ਼ਵਤ ਨਹੀਂ ਲਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ