3 ਥਾਣਿਆਂ ਦੀ ਪੁਲਿਸ ਨੇ ਪਿੰਡ ਅਜਨਾਲਾ ਦੇ ਪਿੰਡ ਲੱਖੂਵਾਲ ਨੂੰ ਪਾਇਆ ਘੇਰਾ, ਨਸ਼ਾ ਤਸਕਰਾਂ ’ਚ ਮਚਿਆ ਹੜਕੰਪ
ਅਜਨਾਲਾ, (ਅੰਮ੍ਰਿਤਸਰ), 18 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਅਜਨਾਲਾ ਨੇੜਲੇ ਪਿੰਡ ਲੱਖੂਵਾਲ ਵਿਚ ਪੁਲਿਸ ਵਲੋਂ ਵੱਡਾ ਅਭਿਆਨ ਕੀਤਾ ਗਿਆ। 3 ਥਾਣਿਆਂ ਦੀ ਪੁਲਿਸ ਨੇ ਇਕੋ ਸਮੇਂ ਪਿੰਡ ਨੂੰ ਚਾਰੇ ਪਾਸਿਆਂ ਤੋਂ ਘੇਰ ਕੇ ਸ਼ੱਕੀ ਵਿਅਕਤੀਆਂ ਅਤੇ ਘਰਾਂ ਦੀ ਤਲਾਸ਼ੀ ਲਈ ਅਤੇ ਛਾਪੇਮਾਰੀ ਕੀਤੀ, ਜਿਸ ਨਾਲ ਨਸ਼ਾ ਤਸਕਰਾਂ ਵਿਚ ਹੜਕੰਪ ਮਚ ਗਿਆ। ਡੀ.ਐਸ.ਪੀ ਅਜਨਾਲਾ ਗੁਰਦੀਪ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਕਾਰਵਾਈ ਦੌਰਾਨ 15 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪਿੰਡ ਲੱਖੂਵਾਲ ਵਿਚ ਕਾਫ਼ੀ ਸਮੇਂ ਤੋਂ ਵੱਡੀ ਮਾਤਰਾ ਵਿਚ ਨਸ਼ੇ ਦੀ ਵਿਕਰੀ ਹੋਣ ਸੰਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਦੇ ਆਧਾਰ 'ਤੇ ਇਹ ਸਾਂਝੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਡੀ.ਐਸ.ਪੀ ਗੁਰਦੀਪ ਸਿੰਘ ਸੰਧੂ ਨੇ ਅੱਗੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਪੁਲਿਸ ਵਲੋਂ ਪਿੰਡ ਵਿਚ ਤਲਾਸ਼ੀ ਮੁਹਿੰਮ ਅਤੇ ਜਾਂਚ ਜਾਰੀ ਹੈ। ਇਸ ਮੌਕੇ ਐਸ.ਐਚ.ਓ ਅਜਨਾਲਾ ਇੰਸਪੈਕਟਰ ਹਰਿੰਦਰ ਸਿੰਘ, ਐਸ.ਐਚ.ਓ ਰਮਦਾਸ ਸਬ ਇੰਸਪੈਕਟਰ ਨਰਿੰਦਰ ਸਿੰਘ ਰਮਦਾਸ ਅਤੇ ਐਸ.ਐਚ.ਓ ਝੰਡੇਰ ਇੰਸਪੈਕਟਰ ਅਰਜਨ ਕੁਮਾਰ ਸਮੇਤ ਵੱਡੀ ਗਿਣਤੀ ’ਚ ਪੁਲਿਸ ਕਰਮਚਾਰੀ ਮੌਜੂਦ ਸਨ I
;
;
;
;
;
;
;
;