ਸੜਕ ਹਾਦਸੇ ’ਚ ਐਕਟਿਵਾ ਚਾਲਕ ਦੀ ਮੌਤ
ਮਾਹਿਲਪੁਰ,(ਹੁਸ਼ਿਆਰਪੁਰ),18 ਜੁਲਾਈ (ਰਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਟੂਟੋਮਜਾਰਾ ਕੋਲ ਇਕ ਐਕਟਿਵਾ ਚਾਲਕ ਦੀ ਸੜਕ ਨਾਲ ਲੱਗੇ ਦਰੱਖਤ ਨਾਲ ਟਕਰਾਉਣ ਨਾਲ ਮੌਤ ਹੋ ਗਈ। ਪਿੰਡ ਖਾਨਪੁਰ ਦਾ ਵਸਨੀਕ ਮ੍ਰਿਤਕ ਕੁਲਵੰਤ ਸਿੰਘ ਪੁੱਤਰ ਦਰਸ਼ਨ ਸਿੰਘ, ਜੋ ਆਪਣੀ ਐਕਟਿਵਾ ’ਤੇ ਆਪਣੇ ਪਿੰਡ ਨੂੰ ਵਾਪਸ ਆ ਰਿਹਾ ਸੀ ਪਰ ਜਦੋਂ ਉਹ ਉਕਤ ਸਥਾਨ ’ਤੇ ਪਹੁੰਚਿਆਂ ਤਾਂ ਉਸ ਦੀ ਐਕਟਿਵਾ ਬੇਕਾਬੂ ਹੋ ਸੜਕ ਨਾਲ ਲੱਗੇ ਦਰਖਤ ਨਾਲ ਜਾ ਟਕਰਾਈ, ਜਿਸ ਨਾਲ ਉਹ ਜ਼ਖਮੀ ਹੋ ਗਿਆ।
ਮ੍ਰਿਤਕ ਕੁਲਵੰਤ ਸਿੰਘ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖਲ ਕਰਵਾਇਆ ਗਿਆ, ਜਿਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਹੁਸ਼ਿਆਰਪੁਰ ਦੇ ਕਿਸੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿਸ ਦੀ ਉੱਥੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਸੰਬੰਧੀ ਹੋਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
;
;
;
;
;
;
;
;
;