ਅਜਨਾਲਾ ਦੇ ਪਿੰਡ ਸਾਹੋਵਾਲ ਵਿਖੇ ਰੇਤ ਕੱਢਣ ਨੂੰ ਲੈ ਕੇ ਹੋਈ ਫਾਇਰਿੰਗ
ਅਜਨਾਲਾ (ਅੰਮ੍ਰਿਤਸਰ), 18 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਸਾਹੋਵਾਲ ਵਿਖੇ ਰੇਤ ਕੱਢਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਦੌਰਾਨ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਅਜਨਾਲਾ ਦੇ ਐਸ.ਐਚ.ਓ. ਇੰਸਪੈਕਟਰ ਹਰਿੰਦਰ ਸਿੰਘ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਦੱਸਿਆ ਕਿ ਸਾਹੋਵਾਲ ਵਿਖੇ ਫਾਇਰਿੰਗ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਇਸ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
;
;
;
;
;
;
;
;
;