JALANDHAR WEATHER

ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ

ਚੰਡੀਗੜ੍ਹ, 18 ਜੁਲਾਈ (ਸੰਦੀਪ ਕੁਮਾਰ ਮਾਹਨਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਪੰਜਾਬ ਦੇ ਵੱਖ-ਵੱਖ ਸੰਗਠਨਾਤਮਕ ਜ਼ਿਲ੍ਹਿਆਂ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ। ਇਹ ਨਿਯੁਕਤੀਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਸਹਿਮਤੀ ਨਾਲ ਕੀਤੀਆਂ ਗਈਆਂ ਹਨ।

ਨਿਯੁਕਤੀਆਂ ਦਾ ਐਲਾਨ ਕਰਦਿਆਂ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪਾਰਟੀ ਨੂੰ ਬੂਥ ਅਤੇ ਜ਼ਮੀਨੀ ਪੱਧਰ ਤੱਕ ਹੋਰ ਵਿਸਤਾਰ ਦਿੱਤਾ ਜਾ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਪ੍ਰਧਾਨ ਆਪਣੇ ਤਜ਼ਰਬੇ, ਸਮਰਪਣ ਅਤੇ ਮਿਹਨਤ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ, ਸਮਾਜ ਦੇ ਹਰ ਵਰਗ ਤੱਕ ਪਹੁੰਚ ਬਣਾਉਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਗੇ।

ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਵਿਚ ਅੰਮ੍ਰਿਤਸਰ ਦਿਹਾਤੀ-2 (ਮਜੀਠਾ) ਤੋਂ ਸਰਦਾਰ ਕਨਵਰ ਬੀਰ ਸਿੰਘ ਮੰਜ਼ਿਲ, ਅੰਮ੍ਰਿਤਸਰ ਸ਼ਹਿਰੀ ਤੋਂ ਸਲੀਲ ਕਪੂਰ, ਬਰਨਾਲਾ ਤੋਂ ਨਰਿੰਦਰ ਗਰਗ ਨੀਟਾ, ਫਰੀਦਕੋਟ ਤੋਂ ਗੌਰਵ ਕੱਕੜ, ਫਾਜ਼ਿਲਕਾ ਤੋਂ ਸੁਖਵਿੰਦਰ ਸਿੰਘ ਕਾਕਾ ਕੰਬੋਜ, ਹੁਸ਼ਿਆਰਪੁਰ ਦਿਹਾਤੀ ਤੋਂ ਯੋਗੇਸ਼ ਸਪਰਾ, ਹੁਸ਼ਿਆਰਪੁਰ ਸ਼ਹਿਰੀ ਤੋਂ ਸਤੀਸ਼ ਠਾਕੁਰ ਬਾਵਾ, ਜਲੰਧਰ ਸ਼ਹਿਰੀ ਤੋਂ ਅਸ਼ੋਕ ਸਰੀਨ ਹਿੱਕੀ, ਜਲੰਧਰ ਦਿਹਾਤੀ ਨੌਰਥ ਤੋਂ ਮਨਮੀਤ ਸਿੰਘ ਵਿੱਕੀ, ਜਲੰਧਰ ਦਿਹਾਤੀ ਸਿਉਠ ਤੋਂ ਜਗਬੀਰ ਸਿੰਘ ਬਰਾੜ, ਕਪੂਰਥਲਾ ਤੋਂ ਚੇਤਨ ਸੂਰੀ, ਲੁਧਿਆਣਾ ਸ਼ਹਿਰੀ ਤੋਂ ਸੁਨੀਲ ਮੌਦਗਿੱਲ, ਸ੍ਰੀ ਮੁਕਤਸਰ ਸਾਹਿਬ ਤੋਂ ਸਤੀਸ਼ ਆਸੀਜਾ, ਰੂਪਨਗਰ (ਰੋਪੜ) ਤੋਂ ਅਜੈ ਵੀਰ ਸਿੰਘ ਲਾਲਪੁਰਾ, ਸੰਗਰੂਰ-1 ਤੋਂ ਮਤਿੰਦਰ ਸਿੰਘ ਅਤੇ ਤਰਨ ਤਾਰਨ ਤੋਂ ਸਤਨਾਮ ਸਿੰਘ ਭੁੱਲਰ ਸ਼ਾਮਲ ਹਨ।

ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਇਕ ਮਜ਼ਬੂਤ, ਸਰਗਰਮ ਅਤੇ ਲੋਕ-ਕੇਂਦਰਿਤ ਸੰਗਠਨ ਖੜ੍ਹਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਨਵੇਂ ਜ਼ਿਲ੍ਹਾ ਪ੍ਰਧਾਨ ਪੂਰੀ ਇਮਾਨਦਾਰੀ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਸੂਬੇ ਵਿਚ ਪਾਰਟੀ ਨੂੰ ਆਉਣ ਵਾਲੀਆਂ ਸੰਗਠਨਾਤਮਕ ਅਤੇ ਚੋਣੀ ਚੁਣੌਤੀਆਂ ਲਈ ਹੋਰ ਮਜ਼ਬੂਤੀ ਨਾਲ ਤਿਆਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ