JALANDHAR WEATHER

ਸੰਗਰੂਰ ਦੇ ਸਰਕਾਰੀ ਸਕੂਲਾਂ ਦੇ 30 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਗੱਡੇ ਸਫ਼ਲਤਾ ਦੇ ਝੰਡੇ

ਸੰਗਰੂਰ, 18 ਜੁਲਾਈ (ਧੀਰਜ ਪਸ਼ੌਰੀਆ)- ਜ਼ਿਲਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ 30 ਵਿਦਿਆਰਥੀਆਂ ਨੇ ਨੀਟ ਯੂਜੀ 2026 ਦੀ ਪ੍ਰੀਖਿਆ ਪਾਸ ਕਰ ਕੇ ਸਫ਼ਲਤਾ ਦੇ ਝੰਡੇ ਗੱਡੇ ਹਨ। ਰਾਜ ਹਾਈ ਸਕੂਲ ਸੰਗਰੂਰ ਦੀ ਪ੍ਰਿਅੰਕਾ ਸ਼ਰਮਾ ਨੇ 720 ਵਿਚੋਂ 486 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਨੀਟ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਸੂਚੀ ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ।

ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ ਸੰਗਰੂਰ ਦੀ ਪਰਭਦੀਪ ਕੌਰ ਨੇ 424 ਅੰਕ ਪ੍ਰਾਪਤ ਕਰਕੇ ਇਸ ਸੂਚੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕਾਂ ਨਰਿੰਦਰ ਕੌਰ ਭਰਾਜ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਗੁਲਜਾਰ ਸਿੰਘ ਬੋਬੀ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਜਿਲਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਡਸਾ ਅਤੇ ਆਪ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਸਰਕਾਰੀ ਸਕੂਲਾਂ ਦੀ ਇਸ ਪ੍ਰਾਪਤੀ ਨੂੰ ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਨਤੀਜਾ ਦੱਸਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ