'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸਰਹੱਦੀ ਪਿੰਡ ਪੰਡੋਰੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ
ਚੋਗਾਵਾਂ/ਅੰਮ੍ਰਿਤਸਰ, 18 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਸਰਕਾਰ ਦੀ ਲੋਕ-ਭਲਾਈਕਾਰੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਪੰਡੋਰੀ ਤੋਂ ਸ਼ਰਧਾਲੂਆਂ ਦਾ ਜਥਾ ਸ਼੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਹ ਯਾਤਰਾ ਹਲਕਾ ਇੰਚਾਰਜ ਸੋਨੀਆ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤੀ ਗਈ।
ਇਸ ਮੌਕੇ ਸਰਪੰਚ ਦਿਲਬਾਗ ਸਿੰਘ ਪੰਡੋਰੀ, ਰੇਸ਼ਮ ਸਿੰਘ ਪੰਡੋਰੀ, ਸਰਪੰਚ ਲੱਖਾ ਸਿੰਘ ਧਾਰੀਵਾਲ, ਅਤੇ ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ ਆਦਿ ਵੱਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਆਮ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ।ਰਵਾਨਗੀ ਦੌਰਾਨ ਪਿੰਡ ਵਿਚ ਖੁਸ਼ੀ ਅਤੇ ਧਾਰਮਿਕ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।
ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੋਨੀਆ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਬਲਜੀਤ ਸਿੰਘ ਪੰਡੋਰੀ, ਅਰਸ਼ਪ੍ਰੀਤ ਸਿੰਘ, ਸਰਤਾਜ ਸਿੰਘ, ਨਿਰਮਲ ਸਿੰਘ, ਰਣਜੀਤ ਸਿੰਘ, ਲਵਪ੍ਰੀਤ ਸਿੰਘ ਹਰਮਨਦੀਪ ਸਿੰਘ, ਬੂਟਾ ਸਿੰਘ ਸੋਹਲ, ਦਰਸ਼ਨ ਸਿੰਘ, ਲਾਲ ਸਿੰਘ, ਗੁਰਮੇਜ ਸਿੰਘ ਗੋਲਡੀ, ਸਰਦੂਲ ਸਿੰਘ ਦੋਧੀ, ਲਖਬੀਰ ਸਿੰਘ ਬਿੱਟਾ, ਭਾਗ ਸਿੰਘ ਹੇਤਮਪੁਰਾ, ਸੁਖਬੀਰ ਸਿੰਘ, ਅਵਤਾਰ ਸਿੰਘ ਮਰਹੱਟਾ, ਸਰਦੂਲ ਸਿੰਘ ਸੋਹਲ, ਸ਼ਮਸ਼ੇਰ ਸਿੰਘ ਜੈ ਰਾਮਕੋਟ, ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।
;
;
;
;
;
;
;
;
;