ਕਮਿਊਨਿਟੀ ਸੈਂਟਰ ਪ੍ਰਸ਼ਾਸਨਿਕ ਲਾਪਰਵਾਹੀ ਕਾਰਨ ਖੰਡਰ ਬਣਿਆ
ਖਰੜ, 18 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਖਰੜ ਸ਼ਹਿਰ ਵਿਚ ਸ਼ੁਰੂ ਕੀਤੀ ਗਈ ਮੁਹਿੰਮ "ਬੋਲੇਗਾ ਖਰੜ, ਬਦਲੇਗਾ ਖਰੜ" ਪੈਦਲ ਮਾਰਚ ਦੇ ਛੇਵੇਂ ਦਿਨ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਸ਼ਮੂਲੀਅਤ ਕੀਤੀ ਗਈ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੌਮੀ ਪ੍ਰਧਾਨ ਝਿੰਜਰ ਨੇ ਕਿਹਾ ਕਿ ਆਪ ਵਲੋਂ ਵਾਅਦਾ ਕੀਤਾ "15 ਸਾਲਾਂ ਦੀ ਸੇਵਾ ਦੇ ਬਾਵਜੂਦ 2,100 ਮਗਨਰੇਗਾ ਕਰਮਚਾਰੀਆਂ ਨੂੰ 10 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ, ਜਿਨ੍ਹਾਂ ਨੂੰ ਖੰਨਾ ਵਿਖੇ ਆਪਣੇ ਬਕਾਏ ਮੰਗਣ ਦੌਰਾਨ ਲਾਠੀਚਾਰਜ ਅਤੇ ਹੰਝੂ ਗੈਸ ਦਾ ਸਾਹਮਣਾ ਕਰਨਾ ਪਿਆ, ਅਤੇ ਹੁਣ ਜੇ ਉਹ ਸੋਮਵਾਰ ਤੱਕ ਕੰਮ 'ਤੇ ਵਾਪਸ ਨਹੀਂ ਪਰਤਦੇ ਤਾਂ ਨੌਕਰੀ ਗੁਆਉਣ ਦਾ ਖ਼ਤਰਾ ਵੀ ਹੈ। ਝਿੰਜਰ ਨੇ ਖੇੜਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਾਰਚ ਖਰੜ ਦੇ ਲੋਕਾਂ ਦੀ ਸਾਂਝੀ ਲੜਾਈ ਨੂੰ ਦਰਸਾਉਂਦਾ ਹੈ, ਅਤੇ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਲੋਕਾਂ ਦੇ ਨਾਲ ਖੜ੍ਹਾ ਰਹੇਗਾ।
;
;
;
;
;
;
;
;