ਟਰੱਕ ਡਰਾਈਵਰ ਨੇ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ
ਜਮਾਲਪੁਰ/ਲੁਧਿਆਣਾ, 18 ਜੁਲਾਈ (ਅਸ਼ਵਨੀ ਕੁਮਾਰ)- ਸ਼ਰਾਬੀ ਟਰੱਕ ਡਰਾਈਵਰ ਨੇ ਕੌਂਸਲਰ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਵੱਡਾ ਹਾਦਸਾ ਹੋਣੋਂ ਟਲ ਗਿਆ। ਮੋਤੀ ਨਗਰ ਥਾਣਾ ਅਧੀਨ ਪੈਂਦੇ ਸੈਕਟਰ-39 'ਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਜਾਣਕਾਰੀ ਅਨੁਸਾਰ ਕਥਿਤ ਤੌਰ 'ਤੇ ਸ਼ਰਾਬੀ ਟਰੱਕ ਡਰਾਈਵਰ ਨੇ ਵਾਰਡ ਨੰਬਰ 19 ਦੀ ਸਥਾਨਕ ਕੌਂਸਲਰ ਨਿਧੀ ਗੁਪਤਾ ਦੀ ਕਾਰ ਨੂੰ ਟੱਕਰ ਮਾਰ ਦਿੱਤੀ।
ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਹਾਦਸੇ ਤੋਂ ਪੰਜ ਮਿੰਟ ਪਹਿਲਾਂ ਹੀ ਕੌਂਸਲਰ ਆਪਣੀ ਕਾਰ ਤੋਂ ਬਾਹਰ ਨਿਕਲੀ ਸੀ। ਜੇਕਰ ਉਹ ਉਸ ਸਮੇਂ ਗੱਡੀ ਵਿੱਚ ਮੌਜੂਦ ਹੁੰਦੇ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਕੌਂਸਲਰ ਵਾਲ-ਵਾਲ ਬਚ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੱਕ ਡਰਾਈਵਰ ਦੇ ਸ਼ਰਾਬੀ ਹੋਣ ਦੇ ਦੋਸ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਮੌਕੇ 'ਤੇ ਪਹੁੰਚੀ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਟਰੱਕ ਚਾਲਕ ਅਤੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਦੋਂ ਕੌਂਸਲਰ ਨਿਧੀ ਗੁਪਤਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਦੇਰ ਰਾਤ ਦੋ ਵਿਅਕਤੀ ਗੱਡੀ ਵਿਚ ਉਸਦੇ ਘਰ ਦੀ ਰੇਕੀ ਕਰਦੇ ਦੇਖੇ ਗਏ ਅਤੇ ਸੀ.ਸੀ.ਟੀ.ਵੀ. ਕੈਮਰੇ ਵਿਚ ਵੀਡੀਓ ਬਣਾਉਂਦੇ ਹੋਏ ਦਿਖਾਈ ਦਿੱਤੇ।
ਕੌਂਸਲਰ ਨਿਧੀ ਗੁਪਤਾ ਨੇ ਦੱਸਿਆ ਕਿ ਉਹ ਇਸ ਘਟਨਾ ਨੂੰ ਲੈ ਕੇ ਕਾਫੀ ਚਿੰਤਤ ਹੈ, ਉਨ੍ਹਾਂ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਕਿਹਾ ਹੈ ਕਿ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇ ਅਤੇ ਮੇਰੇ ਪਰਿਵਾਰ ਦੀ ਜਾਨ-ਮਾਲ ਦੀ ਸੁਰੱਖਿਆ ਕੀਤੀ ਜਾਵੇ।
;
;
;
;
;
;
;
;