ਸੀਨੀਅਰ ਭਾਜਪਾ ਆਗੂ ਚੇਤਨ ਸੂਰੀ ਭਾਜਪਾ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਨਿਯੁਕਤ
ਕਪੂਰਥਲਾ, 18 ਜੁਲਾਈ (ਅਮਰਜੀਤ ਕੋਮਲ)- ਭਾਜਪਾ ਦੇ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਸਲਾਹ ਮਸ਼ਵਰੇ ਉਪਰੰਤ ਸੀਨੀਅਰ ਭਾਜਪਾ ਆਗੂ ਚੇਤਨ ਸੂਰੀ ਨੂੰ ਭਾਜਪਾ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸਤੋਂ ਪਹਿਲਾਂ ਚੇਤਨ ਸੂਰੀ ਕੌਂਸਲਰ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਮੰਡਲ ਪ੍ਰਧਾਨ ਵਜੋਂ ਪਾਰਟੀ ਵਿਚ ਸੇਵਾਵਾਂ ਨਿਭਾਅ ਚੁੱਕੇ ਹਨ।
ਬਜਰੰਗ, ਗਊਸ਼ਾਲਾ ਕਮੇਟੀ ਕਪੂਰਥਲਾ, ਨਸ਼ਾ ਛੁਡਾਓ ਮੰਚ, ਜਨ ਸੇਵਾ ਸੰਗਠਨ, ਵਪਾਰ ਮੰਡਲ, ਕਪੂਰਥਲਾ ਡਿਸਟ੍ਰੀਬਿਊਟਰ ਐਸੋਸੀਏਸ਼ਨ, ਸ਼ਮਸ਼ਾਨਘਾਟ ਕਮੇਟੀ, ਖੱਤਰੀ ਮਹਾਂਸਭਾ ਕਪੂਰਥਲਾ ਤੇ ਲਾਈਫ਼ ਹੈਲਪਰ ਕਪੂਰਥਲਾ ਬਲੱਡ ਡੋਨੇਸ਼ਨ ਸੁਸਾਇਟੀ ਤੋਂ ਇਲਾਵਾ ਹੋਰ ਸੇਵਾਵਾਂ ਨਾਲ ਵਾਬਸਤਾ ਚੇਤਨ ਸੂਰੀ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਪਾਰਟੀ ਹਾਈ ਕਮਾਂਡ ਦਾ ਤਹਿਦਿਲੋਂ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਂਦਿਆਂ ਪਾਰਟੀ ਨੂੰ ਜ਼ਿਲ੍ਹੇ ਵਿਚ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਪਾਰਟੀ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਕੰਮ ਕਰਨਗੇ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਮਜ਼ਬੂਤ ਕੀਤਾ ਜਾਵੇਗਾ।
;
;
;
;
;
;
;
;
;