ਅਹਿਮਦਾਬਾਦ ਦੀ ਪਟਾਕਾ ਫੈਕਟਰੀ ’ਚ ਭਿਆਨਕ ਅੱਗ, 8 ਲੋਕਾਂ ਦੀ ਮੌਤ, 15 ਜ਼ਖਮੀ
ਅਹਿਮਦਾਬਾਦ, 18 ਜੁਲਾਈ- ਗੁਜਰਾਤ ਦੇ ਅਹਿਮਦਾਬਾਦ 'ਚ ਸ਼ਨੀਵਾਰ ਨੂੰ ਇਕ ਪਟਾਕਾ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਮੀਡੀਆ ਰਿਪੋਰਟਾਂ ਮੁਤਾਬਕ, ਇਸ ਘਟਨਾ 'ਚ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 15 ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਇਸਦੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅੱਗ ਬੁਝਾਉਣ ਵਿਚ ਜੁਟੀਆਂ ਹੋਈਆਂ ਹਨ। ਜਾਣਕਾਰੀ ਮੁਤਾਬਕ ਅਹਿਮਦਾਬਾਦ ਦੇ ਮਹਿਮਦਪੁਰਾ 'ਚ ਸਥਿਤ ਟੇਲੇਂਟ ਪਟਾਕਾ ਫੈਕਟਰੀ 'ਚ ਅੱਗ ਲੱਗ ਗਈ, ਜਿਸ ਤੋਂ ਬਾਅਦ ਫੈਕਟਰੀ 'ਚ ਰੱਖੇ ਵਿਸਫੋਟਕਾਂ ਕਾਰਨ ਧਮਾਕੇ ਸ਼ੁਰੂ ਹੋ ਗਏ, ਜਿਸ ਕਾਰਨ ਇਲਾਕੇ 'ਚ ਹਫੜਾ-ਦਫੜੀ ਮਚ ਗਈ।
;
;
;
;
;
;
;
;