JALANDHAR WEATHER

ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ 4 ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ

ਅਜਨਾਲਾ (ਅੰਮ੍ਰਿਤਸਰ), 19 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) – ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਬੀ.ਐਸ.ਐਫ ਦੀ 117 ਬਟਾਲੀਅਨ ਵਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 4 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ ਦੇ ਜਵਾਨਾਂ ਨੇ ਸਰਹੱਦ ਨੇੜਲੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਦੌਰਾਨ ਇਹ 4 ਪਿਸੌਲ ਸਮੇਤ ਮੈਗਜ਼ੀਨ ਅਤੇ ਅਤੇ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਬਰਾਮਦ ਕੀਤਾ ਗਿਆ ਸਾਰਾ ਸਾਮਾਨ ਅਗਲੀ ਕਾਨੂੰਨੀ ਕਾਰਵਾਈ ਲਈ ਥਾਣਾ ਅਜਨਾਲਾ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਇਥੇ ਕਿਵੇਂ ਆਏ ਹਨ ਇਨ੍ਹਾਂ ਦੇ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ