ਵਿਰੋਧ ਸਿਰਫ਼ ਸ਼ਬਦਾਂ ਰਾਹੀਂ ਕਰੋ, ਹੰਗਾਮਾ ਨਾ ਕਰੋ - ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਕਿਰੇਨ ਰਿਜਿਜੂ
ਨਵੀਂ ਦਿੱਲੀ, 19 ਜੁਲਾਈ - ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ, "ਸੰਸਦ ਦਾ ਮੌਨਸੂਨ ਇਜਲਾਸ ਕੱਲ੍ਹ ਤੋਂ ਸ਼ੁਰੂ ਹੋਵੇਗਾ। ਸਰਕਾਰ ਨੇ ਅੱਜ ਇਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਅਸੀਂ ਸਾਰੀਆਂ ਪਾਰਟੀਆਂ ਨੂੰ ਮੌਨਸੂਨ ਇਜਲਾਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਕਰਦੇ ਹਾਂ। ਸਾਰੀਆਂ ਵਿਰੋਧੀ ਪਾਰਟੀਆਂ ਅਤੇ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੂੰ ਸਰਕਾਰ ਦੁਆਰਾ ਲਿਆਂਦੇ ਗਏ ਬਿੱਲਾਂ ਵਿਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ। ਸੰਸਦ ਜਿੰਨੀ ਬਿਹਤਰ ਢੰਗ ਨਾਲ ਕੰਮ ਕਰੇਗੀ, ਦੇਸ਼ ਲਈ ਓਨਾ ਹੀ ਬਿਹਤਰ ਹੋਵੇਗਾ। ਜੇਕਰ ਤੁਸੀਂ ਵਿਰੋਧ ਕਰਨਾ ਚਾਹੁੰਦੇ ਹੋ, ਤਾਂ ਸਿਰਫ਼ ਸ਼ਬਦਾਂ ਰਾਹੀਂ ਵਿਰੋਧ ਕਰੋ, ਹੰਗਾਮਾ ਨਾ ਕਰੋ।"
;
;
;
;
;
;
;
;