ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਚਿਰਾਗ ਪਾਸਵਾਨ
ਅੰਮ੍ਰਿਤਸਰ, 19 ਜੁਲਾਈ (ਹਰਮਿੰਦਰ ਸਿੰਘ) - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਆਪਣੀ ਮਾਤਾ ਰੀਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਚਿਰਾਗ ਪਾਸਵਾਨ ਨੇ ਕਿਹਾ, "ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਵੀ ਪੰਜਾਬ ਚੋਣਾਂ ਵਿਚ ਆਪਣੀ ਮੌਜੂਦਗੀ ਨੂੰ ਮਜ਼ਬੂਤੀ ਨਾਲ ਦਰਸਾਉਣਾ ਚਾਹੁੰਦੀ ਹੈ। ਵਿਧਾਨ ਸਭਾ ਚੋਣਾਂ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਅੱਜ, ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਪੰਜਾਬ ਦੀਆਂ ਸਾਰੀਆਂ ਸੀਟਾਂ ਲਈ ਆਪਣੀਆਂ ਚੋਣ ਤਿਆਰੀਆਂ ਪੂਰੀਆਂ ਕਰੇਗੀ।"
;
;
;
;
;
;
;
;