ਝੁੱਗੀਆਂ 'ਚ ਰਹਿਣ ਵਾਲੀ 35 ਸਾਲਾ ਔਰਤ ਦੀ ਸ਼ੱਕੀ ਹਾਲਤ ਵਿਚ ਮੌਤ
ਜ਼ੀਰਕਪੁਰ (ਮੁਹਾਲੀ), 19 ਜੁਲਾਈ (ਮਨਿੰਦਰ ਸਿੰਘ) - ਢਕੌਲੀ ਦੇ ਪੀਰ ਮੁਛੱਲਾ ਇਲਾਕੇ ਦੀਆਂ ਝੁੱਗੀਆਂ ਵਿਚ ਰਹਿਣ ਵਾਲੀ ਇੱਕ ਔਰਤ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ । ਮ੍ਰਿਤਕਾ ਦੀ ਪਛਾਣ ਸੁਧਾ (35) ਪਤਨੀ ਮਿਥਲੇਸ਼ ਵਾਸੀ ਉੱਤਰ ਪ੍ਰਦੇਸ਼ (ਯੂਪੀ) ਵਜੋਂ ਹੋਈ ਹੈ।
ਸੂਚਨਾ ਮਿਲਣ 'ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਲਾਸ਼ ਡੇਰਾਬੱਸੀ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖੀ ਗਈ ਹੈ।
ਪੜਤਾਲੀਆ ਅਫ਼ਸਰ ਨਿਰਮਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰ ਤੇ ਉੱਤਰ ਪ੍ਰਦੇਸ਼ ਵਿਚ ਹੋਰ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਯੂਪੀ ਤੋਂ ਰਿਸ਼ਤੇਦਾਰਾਂ ਦੇ ਆਉਣ ਤੋਂ ਬਾਅਦ ਹੀ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;
;