JALANDHAR WEATHER

ਬਿਜਲੀ ਸਪਲਾਈ ਨੂੰ ਲੈ ਕੇ ਧਰਨਾ

ਡੇਰਾਬੱਸੀ (ਮੁਹਾਲੀ), 19 ਜੁਲਾਈ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਸ਼ਹਿਰ ਵਿਚ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ। ਕਾਲਜ ਕਾਲੋਨੀ ਤੋਂ ਬਾਅਦ ਹੁਣ ਟੇਕੂ ਕਲੋਨੀ ਦੇ ਨਿਵਾਸੀਆਂ ਦਾ ਵੀ ਸਬਰ ਦਾ ਬੰਨ੍ਹ ਟੁੱਟ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਤੋਂ ਤੰਗ ਆ ਕੇ ਅੱਜ ਕਾਲੋਨੀ ਵਾਸੀਆਂ ਨੇ ਇਕੱਠੇ ਹੋ ਕੇ ਸਰਕਾਰ ਅਤੇ ਪਾਵਰਕਾਮ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਅਤੇ ਧਰਨਾ ਦਿੱਤਾ।
ਇਸ ਭਿਆਨਕ ਹੁੰਮਸ ਭਰੀ ਗਰਮੀ ਦੇ ਮੌਸਮ ਵਿਚ ਬਿਜਲੀ ਨਾ ਹੋਣ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ। ਪੂਰੇ ਸ਼ਹਿਰ ਵਿਚ ਬਿਜਲੀ ਸਪਲਾਈ ਨੂੰ ਲੈ ਕੇ ਤ੍ਰਾਹ-ਤ੍ਰਾਹ ਮਚੀ ਹੋਈ ਹੈ। ਬਿਜਲੀ ਗੁੱਲ ਰਹਿਣ ਕਾਰਨ ਸਥਾਨਕ ਦੁਕਾਨਦਾਰਾਂ ਅਤੇ ਛੋਟੇ ਕਾਰੋਬਾਰੀਆਂ ਦਾ ਕੰਮਕਾਰ ਵੀ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਕਾਰਨ ਲੋਕਾਂ ਵਿਚ ਸਰਕਾਰ ਖ਼ਿਲਾਫ਼ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ