JALANDHAR WEATHER

ਫ਼ਾਰਮੇਸੀ ਅਫ਼ਸਰ ਲਈ ਟੈਸਟ ਦੌਰਾਨ ਨਕਲ ਕਰਵਾਉਣ ਵਾਲੇ ਗਿਰੋਹ ਦਾ ਪਰਦਾਫ਼ਾਸ

ਫ਼ਰੀਦਕੋਟ, 19 ਜੁਲਾਈ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਵਲੋਂ ਫ਼ਾਰਮੇਸੀ ਅਫ਼ਸਰ ਦੀਆਂ ਅਸਾਮੀਆਂ ਲਈ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ’ਚ ਅੰਦਰ ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਪ੍ਰੀਖਿਆ ਕੇਂਦਰ ਅੰਦਰ ਫ਼ਾਰਮੇਸੀ ਅਫ਼ਸਰ ਲਈ ਟੈਸਟ ਦੌਰਾਨ ਡਿਵਾਇਸ ਰਾਹੀਂ ਨਕਲ ਕਰਵਾਉਣ ਵਾਲੇ ਵੱਡੇ ਗਿਰੋਹ ਦਾ ਕਥਿਤ ਤੌਰ ’ਤੇ ਪਰਦਾਫ਼ਾਸ ਹੋਇਆ ਹੈ।

ਸਰਕਾਰੀ ਨੌਕਰੀ ਲਈ ਲਏ ਜਾ ਰਹੇ ਇਸ ਪੇਪਰ ’ਚ ਪ੍ਰੀਖਿਆਵਾਂ ਕੇਂਦਰਾਂ ਵਿਚੋਂ 11 ਉਮੀਦਵਾਰਾਂ ਨੂੰ ਤੁਰੰਤ ਹਿਰਾਸਤ ’ਚ ਲੈ ਲਿਆ ਗਿਆ ਹੈ। ਜਦੋਂ ਕਿ ਬਾਕੀ ਉਮੀਦਵਾਰਾਂ ਨੂੰ ਕੇਂਦਰ ’ਚ ਹੀ ਰੋਕ ਕੇ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕੁਝ ਦਿਨ ਪਹਿਲਾਂ ਹੀ ਆਪਣੀ ਟਰਮ ਪੂਰੀ ਹੋਣ ’ਤੇ ਸੇਵਾ ਮੁਕਤ ਹੋ ਗਏ ਹਨ। ਇਸ ਪੇਪਰ ਦੀ ਜ਼ਿੰਮੇਵਾਰੀ ਯੂਨੀਵਰਸਿਟੀ ਦੇ ਹੀ ਕਿਸੇ ਛੋਟੇ ਅਧਿਕਾਰੀ ਨੂੰ ਦਿੱਤੀ ਗਈ ਸੀ, ਉਹ ਵੀ ਜਾਂਚ ਦਾ ਵਿਸ਼ਾ ਹੈ। ਪੁਲਿਸ ਵਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਇਸ ਮਾਮਲੇ ਨਾਲ ਜੁੜੇ ਹੋਰ ਉਮੀਦਵਾਰਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ