JALANDHAR WEATHER

ਪਿੰਡ ਹੇਤਮਪੁਰਾ ਦੇ 20 ਪਰਿਵਾਰ ਕਾਂਗਰਸ ਨੂੰ ਛੱਡ ਕੇ 'ਆਪ' 'ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹੇਤਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ, ਜਦੋਂ ਨਾਮਧਾਰੀ ਪਰਿਵਾਰ ਸੈਕਟਰੀ ਸੁਰਜੀਤ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ ਨੰਬਰਦਾਰ , 2 ਮੌਜੂਦਾ ਮੈਂਬਰਾਂ ਸਮੇਤ 20 ਪਰਿਵਾਰ ਕਾਂਗਰਸ ਪਾਰਟੀ ਨੂੰ ਆਖਰੀ ਫਤਹਿ ਬੁਲਾ ਕੇ ਹਲਕਾ ਇੰਚਾਰਜ ਸੋਨੀਆ ਮਾਣ ਦੀ ਅਗਵਾਈ ਕਬੂਲਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਅੱਜ ਪਿੰਡ ਹੇਤਮਪੁਰਾ ਵਿਖੇ ਸੈਕਟਰੀ ਸਰਜੀਤ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਸਮਾਰੋਹ ਦੌਰਾਨ ਸ਼ਾਮਿਲ ਹੋਣ ਵਾਲੇ ਮੈਂਬਰ ਗੁਰਪ੍ਰੀਤ ਸਿੰਘ ਗੋਪੀ, ਜੋਗਿੰਦਰ ਸਿੰਘ ਮੈਂਬਰ, ਰਣਦੀਪ ਸਿੰਘ, ਬਾਬਾ ਕੇਵਾ ਸਿੰਘ, ਗੁਰਭੇਜ ਸਿੰਘ, ਜਗਦੇਵ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਡੀਸੀ, ਸਤਨਾਮ ਸਿੰਘ ਡਰਾਈਵਰ, ਸ਼ਮਸ਼ੇਰ ਸਿੰਘ, ਸਰਬਜੀਤ ਸਿੰਘ ਆਦਿ ਪਰਿਵਾਰਾਂ ਨੂੰ ਸੋਨੀਆ ਮਾਨ ਨੇ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰੇਕ ਸੂਝਵਾਨ ਪੰਜਾਬੀ 'ਆਪ' ਵਿੱਚ ਸ਼ਾਮਿਲ ਹੋਣ ਲਈ ਬੇਤਾਬ ਹੈ।

ਇਸ ਮੌਕੇ ਜਿਲ੍ਹਾ ਪ੍ਰੀਸਦ ਮੈਂਬਰ ਰੇਸ਼ਮ ਵੜੈਚ, ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਮੈਨ ਲਖਬੀਰ ਸਿੰਘ, ਸਰਪੰਚ ਕੁਲਵਿੰਦਰ ਸਿੰਘ ਹੇਤਮਪੁਰਾ, ਸਰਪੰਚ ਗੁਰਜੰਟ ਸਿੰਘ ਕੋਹਾਲੀ, ਬਲਜੀਤ ਸਿੰਘ ਬਲਾਕ ਸੰਮਤੀ ਮੈਂਬਰ, ਨਿੰਦਰ ਮਸੀਹ, ਰਾਜ ਮਸੀਹ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਨਵ ਬੋਪਾਰਾਏ, ਚੇਅਰਮੈਨ ਰਵਿੰਦਰ ਰਵੀ, ਸੋਸ਼ਲ ਮੀਡੀਆ ਹਲਕਾ ਕੋਆਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ