JALANDHAR WEATHER

ਡੇਰਾ ਨਕੋਦਰ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ

ਜਲੰਧਰ, 19 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਮੌਕੇ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ 'ਚ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਮਾਨ ਦੇ ਨਾਲ ਉਨ੍ਹਾਂ ਦੀ ਪਤਨੀ ਵੀ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਦਰਬਾਰ 'ਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ.. ਮੇਲੇ ਵਿਚ ਵੱਡੀ ਗਿਣਤੀ 'ਚ ਪਹੁੰਚੀਆਂ ਮਾਵਾਂ, ਭੈਣਾਂ, ਬੱਚਿਆਂ ਅਤੇ ਬਜ਼ੁਰਗਾਂ ਦੇ ਅਥਾਹ ਪਿਆਰ ਲਈ ਤਹਿ ਦਿਲੋਂ ਧੰਨਵਾਦ.. ਆਸਥਾ ਅਤੇ ਸਾਂਝੀਵਾਲਤਾ ਦੀ ਇਸ ਧਰਤੀ 'ਤੇ ਗੁਰੂਆਂ, ਪੀਰਾਂ, ਫ਼ਕੀਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਹਮੇਸ਼ਾ ਸਾਡੇ ਸਿਰ 'ਤੇ ਬਣਿਆ ਰਹੇ.. ਇਸੇ ਆਸ਼ੀਰਵਾਦ ਸਦਕਾ ਅਸੀਂ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਮੁੜ ਤੋਂ 'ਰੰਗਲਾ ਪੰਜਾਬ' ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ